ਸ਼ਹਾਦਤ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ
ਸ਼ਹਾਦਤ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ
Publish Date: Sun, 18 Jan 2026 03:36 PM (IST)
Updated Date: Mon, 19 Jan 2026 04:00 AM (IST)

ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹ ਨੌਵੀਂ ਪਿੰਡ ਝਾੜੋਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨਾਂ ਦੇ ਸਮੂਹ ਪਰਿਵਾਰ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਗੁਰਮਤਿ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪ੍ਰੀਖਿਆ ਦਿੱਤੀ। ਇਸ ਪ੍ਰੀਖਿਆ ਲਈ ਵਿਸ਼ੇਸ਼ ਸਹਿਯੋਗ ਗੁਰਲਾਲ ਸਿੰਘ ਗੁਰੀ ਕੈਨੇਡਾ ਗੁਰਮੇਲ ਸਿੰਘ ਸਾਬਕਾ ਮੈਂਬਰ ਝਾੜੋਂ ਵੱਲੋਂ ਕੀਤਾ ਗਿਆ। ਇਸ ਪ੍ਰੀਖਿਆ ਦਾ ਨਤੀਜਾ ਸੁਖਬੀਰ ਸਿੰਘ ਵੱਲੋਂ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਪੰਜਵੀਂ ਤੋਂ ਅੱਠਵੀਂ, ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ।ਜਿਹਨਾਂ ਵਿੱਚੋਂ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ 8 ਚੋਂ 5 ਪਜੀਸ਼ਨਾਂ ਹਾਸਿਲ ਕੀਤੀਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਜਿਹਨਾਂ ਦਾ ਸਿਹਰਾ ਪ੍ਰਿੰਸੀਪਲ ਜਗਸੀਰ ਸਿੰਘ, ਗੁਰਮਤਿ ਅਧਿਆਪਕਾ ਚਰਨਜੀਤ ਕੌਰ ਅਤੇ ਸਮੂਹ ਸਟਾਫ ਨੂੰ ਜਾਂਦਾ ਹੈ। ਪ੍ਰਿੰਸੀਪਲ ਤੇ ਬੱਚਿਆਂ ਨੂੰ ਅੱਗੇ ਤੋਂ ਵੱਧ ਤੋਂ ਵੱਧ ਮੁਕਾਬਲਿਆਂ ਵਿੱਚ ਹਿੱਸਾ ਲੈਣ ਪ੍ਰੇਰਿਤ ਕੀਤਾ। ਉਹਨਾਂ ਗੁਰਲਾਲ ਸਿੰਘ ਗੁਰੀ ਕੈਨੇਡਾ, ਸਮੂਹ ਪਰਿਵਾਰ ਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਸੁਖਬੀਰ ਸਿੰਘ ਜੀ ਨੇ ਬੱਚਿਆਂ ਨੂੰ ਕੇਸਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਤਿਗੁਰ ਸਿੰਘ ਨੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਜਸਕਰਨ ਕੌਰ ਕਲਾਸ ਪੰਜਵੀਂ ਨੇ ਤੀਜਾ ਸਥਾਨ ਹਾਸਿਲ ਕਰਕੇ 31 ਸੌ ਰੁਪਏ ਦੀ ਨਗਦ ਰਾਸ਼ੀ ਤੇ ਟਰਾਫੀ ਪ੍ਰਾਪਤ ਕੀਤੀ। ਗੁਰਸ਼ਾਨ ਕੌਰ ਕਲਾਸ ਨੌਵੀਂ ਨੇ ਪਹਿਲਾ ਸਥਾਨ ਅਤੇ 11 ਹਜ਼ਾਰ ਰੁਪਏ ਨਕਦ ਤੇ ਟਰਾਫੀ ਹਾਸਿਲ ਕੀਤੀ। ਹਰਜੋਤ ਸਿੰਘ ਨੌਵੀਂ ਜਮਾਤ ਨੇ 51 ਸੌ ਰੁਪਏ ਨਕਦ ਰਾਸ਼ੀ ਅਤੇ ਟਰਾਫੀ, ਕੋਮਲਵੀਰ ਕੌਰ ਦਸਵੀਂ ਕਲਾਸ ਨੇ ਤੀਜਾ ਸਥਾਨ ਹਾਸਿਲ ਕਰ ਕੇ 31 ਸੌ ਰੁਪਏ ਨਗਦ ਰਾਸ਼ੀ ਅਤੇ ਟਰਾਫੀ,ਮਹਿਕਪ੍ਰੀਤ ਕੌਰ 11ਵੀਂ ਕਲਾਸ ਨੇ ਚੌਥਾ ਸਥਾਨ ਅਤੇ 11 ਸੌ ਰੁਪਏ ਦੀ ਨਗਦ ਰਾਸ਼ੀ ਅਤੇ ਟਰਾਫੀ ਹਾਸਿਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਅਰਮਾਨਦੀਪ ਸਿੰਘ, ਸਹਿਜਵੀਰ ਕੌਰ,ਸਿਮਰਨ ਕੌਰ,ਚਾਹਤਪ੍ਰੀਤ ਸਿੰਘ ਨੂੰ ਵੀ 500-500 ਰੁਪਏ ਦੀ ਨਗਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਗੁਰਲਾਲ ਸਿੰਘ ਗੁਰੀ ਕੈਨੇਡਾ ਅਤੇ ਪ੍ਰਿੰਸੀਪਲ ਜਗਸੀਰ ਸਿੰਘ ਤੇ ਗੁਰਮਤਿ ਅਧਿਆਪਿਕਾ ਚਰਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਗੁਰਮੇਲ ਸਿੰਘ ਸਾਬਕਾ ਪੰਚ,ਗੁਰਸੇਵਕ ਸਿੰਘ,ਜਸਵੀਰ ਸਿੰਘ,ਮਨਦੀਪ ਸਿੰਘ ਤੇ ਨਰਦੇਵ ਸਿੰਘ ਨਿੰਮਾ ਕੈਨੇਡਾ ਨੇ ਗੁਰਬਾਣੀ ਦੀ ਸੰਥਿਆ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਕੂਲੀ ਕਿੱਟਾਂ ਦੇ ਕੇ ਸਨਮਾਨਿਤ ਕੀਤਾ।