ਖਾਲਸਾ ਸਾਜਨਾ ਦਿਵਸ ਦੇ ਸਬੰਧ ’ਚ ਗੁਰਮਤਿ ਸਮਾਗਮ ਕਰਵਾਇਆ
ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਕਰਵਾਇਆ
Publish Date: Sun, 29 Mar 2026 06:53 PM (IST)
Updated Date: Sun, 29 Mar 2026 06:54 PM (IST)
ਫੋਟੋ 29ਪੀਟੀਐਲ: 25 ਐੱਚਐੱਸ, ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਇੱਥੋਂ ਦੇ ਗੁਰਦੁਆਰਾ ਸੰਗਤਸਰ ਸਾਹਿਬ ਗੁਰੂ ਨਾਨਕ ਨਗਰ ਨਲਾਸ ਰੋਡ ਵਿਖ਼ੇ ਖਾਲਸਾ ਪੰਥ ਜੀ ਦੇ ਸਾਜਣਾ ਦਿਵਸ ਦੇ ਸਬੰਧ ’ਚ ਨੌਜਵਾਨ ਸਭਾ ਗੁਰਪਾਲ ਸਿੰਘ, ਇਸਲਾਮ ਅਲੀ, ਗੁਰਮੁਖ ਸਿੰਘ ਸਰਪੰਚ, ਸੁਖਜੀਤ ਸਿੰਘ, ਸਿਮਰਨਜੀਤ ਸਿੰਘ, ਸੁਖਵੀਰ ਸਿੰਘ ਮੋਨੂੰ ਦੇ ਦੇਖਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 2 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਸੰਤ ਬਾਬਾ ਲਖਵੀਰ ਸਿੰਘ ਜੀ ਰਤਵਾੜਾ ਸਾਹਿਬ ਵਾਲਿਆਂ ਤੇ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ (ਸ਼ਾਹੀ ਇਮਾਮ ) ਪੰਜਾਬ ਵਲੋਂ ਪਹੁੰਚ ਕੇ ਦੇ ਦੀਵਾਨ ਸਜਾਏ ਗਏ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਉਨ੍ਹਾਂ ਵੱਲੋਂ ਸੰਗਤਾਂ ਨੂੰ ਦਸਾਂ ਨਹੁੰਆਂ ਦੀ ਕਿਰਤ ਕਰਨ ਨਾਮ ਜਪਣ ਅਤੇ ਵੰਡ ਕੇ ਛਕਣ ਦਾ ਸੁਨੇਹਾ ਦਿੱਤਾ। ਅਖੀਰ ਪ੍ਰਬੰਧਕਾਂ ਵੱਲੋਂ ਆਏ ਹੋਏ ਸੰਤਾਂ ਮਹਾਂਪੁਰਸ਼ਾਂ ਦਾ ਸਿਰੋਂਪਾਓ ਪਾ ਕੇ ਸਨਮਾਨ ਕੀਤਾ ਗਿਆ। ਅਖੀਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।