ਚਪੜ੍ਹ ਵਿਖੇ 16 ਤੋਂ 24 ਮਾਰਚ ਤੱਕ ਕਰਵਾਏ ਜਾਣਗੇ ਗੁਰਮਤਿ ਸਮਾਗਮ
ਚਪੜ੍ਹ ਵਿਖੇ 16 ਤੋਂ 24 ਮਾਰਚ ਤੱਕ ਗੁਰਮਤਿ ਸਮਾਗਮ ਕਰਵਾਏ ਜਾਣਗੇ
Publish Date: Tue, 10 Mar 2026 04:32 PM (IST)
Updated Date: Tue, 10 Mar 2026 04:36 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸੰਤ ਬਾਬਾ ਈਸ਼ਰ ਸਿੰਘ ਗੁਰਮਤਿ ਅਕੈਡਮੀ ਸੰਗਤਪੁਰਾ ਆਸ਼ਰਮ ਚਪੜ੍ਹ ਹਲਕਾ ਘਨੌਰ ਵਿਖੇ ਬਾਬਾ ਗੁਰਤਾਰ ਸਿੰਘ ਚਪੜ੍ਹ ਵਾਲਿਆਂ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਮਾਸਟਰ ਜਸਵਿੰਦਰ ਸਿੰਘ ਚਪੜ੍ਹ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਪਿੰਡ ਚਪੜ੍ਹ ਸੰਗਤਪੁਰਾ ਆਸ਼ਰਮ ਵਿਖੇ ਮਹਾਂਪੁਰਖਾਂ ਦੇ ਅਸਥਾਨ ’ਤੇ ਸੰਤ ਬਾਬਾ ਭੁਪਿੰਦਰ ਸਿੰਘ ਜੀ ਰਾੜਾ ਸਾਹਿਬ ਜਰਗ ਵਾਲਿਆਂ ਵੱਲੋਂ ਮਿਤੀ 16 ਮਾਰਚ ਤੋਂ 24 ਮਾਰਚ ਤੱਕ ਹਰ ਰੋਜ਼ ਸ਼ਾਮ 7 ਤੋਂ 10:00 ਵਜੇ ਤੱਕ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਂਪੁਰਖਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਵੀ ਪ੍ਰਾਰੰਭ ਕੀਤੇ ਜਾਣਗੇ ਅਤੇ ਸਮਾਗਮ ਦੇ ਅਖੀਰਲੇ ਦਿਨ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।