ਇਨਾਮ ਵੰਡ ਸਮਾਰੋਹ ਕਰਵਾਇਆ
ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sun, 08 Feb 2026 05:18 PM (IST)
Updated Date: Sun, 08 Feb 2026 05:20 PM (IST)

ਫੋਟੋ 8ਪੀਟੀਐਲ: 13 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਗੁਰੂ ਅਰਜਨ ਸੇਵਾ ਮਿਸ਼ਨ ਪਟਿਆਲਾ ਵੱਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਲਈ ਸਾਲਾਨਾ ਗੁਰਮੁਖ ਪ੍ਰੀਖਿਆ ’ਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਹਿੱਤ ਅਤੇ ਗੁਰਮਤਿ ਸਮਾਗਮ ਤੇ ਇਨਾਮ ਵੰਡ ਸਮਾਗਮ ਗੁ. ਸਿੰਘ ਸਭਾ ਮਾਲ ਰੋਡ ਵਿਖੇ ਕਰਵਾਇਆ ਗਿਆ। ਇਸ ਮੌਕੇ ਪ੍ਰਚਾਰਕਾਂ ਵੱਲੋਂ ਗੁਰਬਾਣੀ ਦੇ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੀਆਂ ਰਾਜਨੀਤਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਾਈ। ਪਦਮ ਡਾ. ਜਗਜੀਤ ਸ਼ਿੰਘ ਦਰਦੀ, ਡਾ. ਪ੍ਰਿਤਪਾਲ ਸਿੰਘ ਵਾਈਸ ਚਾਂਸਲਰ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਇੰਦਰ ਮੋਹਨ ਸਿੰਘ ਬਜਾਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਜੀ ਐੱਸਜੀਪੀਸੀ ਮੈਂਬਰ ਸਤਵਿੰਧਰ ਸਿੰਘ ਸਭਰਵਾਲ ਨੇ ਬੱਚਿਆਂ ਨੂੰ ਸਨਮਾਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਆਈਆਂ ਹੋਈਆਂ ਸ਼ਖ਼ਸੀਅਤਾਂ ਨੇ ਕਿਹਾ ਕਿ ਜੋ ਇਹ ਧਾਰਮਿਕ ਸੰਸਥਾ ਪਿਛਲੇ ਕਈ ਸਾਲਾ ਤੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰ ਰਹੀ ਹੈ ਇਹ ਬਹੁਤ ਹੀ ਸ਼ਲਾਘਾਯੋਗ ਹਨ। ਇਸ ਮੌਕੇ ਗੁਰੂ ਅਰਜਨ ਸੇਵਾ ਮਿਸ਼ਨ ਪਟਿਆਲਾ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਤੇ ਹੋਰ ਮੈਂਬਰ ਸਾਹਿਬਾਨਾਂ ਨੇ ਕਿਹਾ ਕਿ ਇਸ ਸਮਾਗਮ ਵਿਚ ਤਕਰੀਬਨ 40 ਸਕੂਲਾਂ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਗੁਰੂ ਤੇਗ ਬਹਾਦਸਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਦੇ ਵਜੋਂ ਕਰਵਾਇਆ ਗਿਆ ਹੈ ਇਨ੍ਹਾਂ ਗੁਰਮਤਿ ਮੁਕਾਬਲਿਆਂ ਵਿਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸੁਰਿੰਦਰ ਸਿੰਘ ਜਨਰਲ ਸਕੱਤਰ, ਅਮਰਜੀਤ ਸਿੰਘ ਗੁਜਰਾਲ, , ਗੁਰਿੰਦਰ ਸਿੰਘ ਮਹਿੰਦਰਪਾਲ ਸਿੰਘ, ਐਮਪੀ ਸਿੰਘ, ਅਮਰਜੀਤ ਸਿੰਘ, ਹਰਵਿੰਦਰ ਸਿੰਘ, ਮਾਸਟਰ ਕਰਮਜੀਤ ਸਿੰਘ, ਰਵਿੰਦਰ ਸਿੰਘ ਸਲੂਜਾ, ਮਨਜੀਤ ਸਿੰਘ ਸਭਰਵਾਲ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।