
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਮੀਤ ਸਿੰਘ ਸੈਣੀ ਸੰਯੁਕਤ ਸਕੱਤਰ ਨਿਯੁਕਤ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਲ ਇੰਡੀਆ ਸੈਣੀ ਸੇਵਾ ਸਮਾਜ (ਰਜਿਸਟਰਡ) ਦੇ ਪ੍ਰਧਾਨ ਲਵਲੀਨ ਸਿੰਘ ਸੈਣੀ ਵੱਲੋਂ ਹਲਕਾ ਰਾਜਪੁਰਾ ਦੇ ਪਿੰਡ ਉਪਲਹੇੜੀ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਆਗੂ ਗੁਰਮੀਤ ਸਿੰਘ ਸੈਣੀ ਨੂੰ ਆਲ ਇੰਡੀਆ ਸੈਣੀ ਸੇਵਾ ਸਮਾਜ ਦੀ ਪੰਜਾਬ ਸਟੇਟ ਯੂਨਿਟ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਾਰੀ ਨਿਯੁਕਤੀ ਪੱਤਰ ਵਿਚ ਕਿਹਾ ਗਿਆ ਕਿ ਗੁਰਮੀਤ ਸਿੰਘ ਸੈਣੀ ਦੀ ਇਹ ਨਿਯੁਕਤੀ ਸੈਣੀ ਭਾਈਚਾਰੇ ਤੇ ਸੰਗਠਨ ਦੀ ਭਲਾਈ, ਤਰੱਕੀ ਅਤੇ ਮਜ਼ਬੂਤੀ ਲਈ ਉਨ੍ਹਾਂ ਦੀ ਸਮਰਪਿਤ ਭਾਵਨਾ, ਇਮਾਨਦਾਰੀ, ਵਚਨਬੱਧਤਾ ਅਤੇ ਸਰਗਰਮ ਸੇਵਾਵਾਂ ਨੂੰ ਮਾਨਤਾ ਦਿੰਦੀ ਹੈ। ਸੰਗਠਨ ਦੇ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਗੁਰਮੀਤ ਸਿੰਘ ਸੈਣੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ, ਵਫ਼ਾਦਾਰੀ ਤੇ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪੰਜਾਬ ਭਰ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦਾ ਦਾਇਰਾ ਵਧਾਉਣ ਲਈ ਅਣਥੱਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਅਤੇ ਯਤਨਾਂ ਸਦਕਾ ਸੈਣੀ ਭਾਈਚਾਰੇ ਦੀ ਏਕਤਾ, ਤਰੱਕੀ ਅਤੇ ਸਮੁੱਚੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਗੁਰਮੀਤ ਸਿੰਘ ਸੈਣੀ ਨੇ ਸੰਗਠਨ ਦੇ ਪ੍ਰਧਾਨ ਲਵਲੀਨ ਸਿੰਘ ਸੈਣੀ ਅਤੇ ਸਮੂਹ ਅਹੁਦੇਦਾਰਾਂ ਹਾਜ਼ਰ ਸਨ।