- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਮੀਤ ਸਿੰਘ ਉੱਪਲਹੇੜੀ ਸੂਬਾ ਜੁਆਇੰਟ ਸਕੱਤਰ ਨਿਯੁਕਤ

ਐੱਚਐਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਆਮ ਆਦਮੀ ਪਾਰਟੀ ਵੱਲੋਂ ਨਵੇਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਹਲਕਾ ਰਾਜਪੁਰਾ ਤੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਉੱਪਲਹੇੜੀ ਨੂੰ ਦੂਜੀ ਵਾਰ ਬੀਸੀ ਵਿੰਗ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਮੁੜ ਨਿਯੁਕਤੀ ਨਾਲ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਸੂਬਾ ਜੁਆਇੰਟ ਸਕੱਤਰ ਗੁਰਮੀਤ ਸਿੰਘ ਉੱਪਲਹੇੜੀ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਦੀ ਨਿਯੁਕਤੀ ’ਤੇ ਹਲਕਾ ਰਾਜਪੁਰਾ ਤੋਂ ਵਾਈਸ ਚੇਅਰਮੈਨ ਪ੍ਰਵੀਨ ਛਾਵੜਾ, ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ, ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।