ਗੁਰਪ੍ਰੀਤ ਮੰਨਣ ਨੂੰ ਚੇਅਰਮੈਨ ਨਿਯੁਕਤ ਕਰਨ ’ਤੇ ਪੰਜਾਬ ਸਰਕਾਰ ਦਾ ਧੰਨਵਾਦ
ਗੁਰਪ੍ਰੀਤ ਸਿੰਘ ਮੰਨਣ ਨੂੰ ਹਲਕਾ ਘਨੌਰ ਚੇਅਰਮੈਨ ਨਿਯੁਕਤ ਕਰਨ ’ਤੇ ਪੰਜਾਬ ਸਰਕਾਰ ਦਾ ਧੰਨਵਾਦ
Publish Date: Sun, 11 Jan 2026 04:36 PM (IST)
Updated Date: Sun, 11 Jan 2026 04:39 PM (IST)

ਕਰਮਵੀਰ ਸਿੰਘ ਮਰਦਾਂਪੁਰ ਪੰਜਾਬੀ ਜਾਗਰਣ ਸ਼ੰਭੂ : ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਪ੍ਰੀਤ ਸਿੰਘ ਮੰਨਣ (ਜ਼ਿਲ੍ਹਾ ਪਟਿਆਲਾ) ਨੂੰ ਪੰਜਾਬ ਰਾਜ ਵਪਾਰੀ ਅਤੇ ਕਮੀਸ਼ਨ ਏਜੰਸੀ ਬੋਰਡ, ਜੀਐਸਟੀ ਕੇਂਦਰ, ਫੂਡ ਸਪਲਾਈ ਕੇਂਦਰ, ਐਕਸਾਈਜ਼ ਕੇਂਦਰ ਅਤੇ ਲੇਬਰ ਕਾਰਪੋਰੇਸ਼ਨ ਵਿਚ ਮੈਂਬਰ ਨਿਯੁਕਤ ਕਰਨ ਦੇ ਨਾਲ-ਨਾਲ ਹਲਕਾ ਘਨੌਰ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ। ਗੁਰਪ੍ਰੀਤ ਸਿੰਘ ਮੰਨਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਪਾਰਟੀ ਹਾਈਕਮਾਂਡ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਲੋਕਾਂ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀ ਵਰਗ, ਮਜ਼ਦੂਰ ਵਰਗ ਅਤੇ ਉਦਯੋਗ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।ਗੁਰਪ੍ਰੀਤ ਸਿੰਘ ਮੰਨਣ ਨੇ ਕਿਹਾ ਕਿ ਉਹ ਹਲਕਾ ਘਨੌਰ ਦੇ ਸਰਬਾਂਗੀ ਵਿਕਾਸ ਲਈ ਸਦਾ ਉਪਲਬਧ ਰਹਿਣਗੇ ਅਤੇ ਆਮ ਆਦਮੀ ਪਾਰਟੀ ਦੀ ਸੋਚ ਅਨੁਸਾਰ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਲਕਸ਼ ਹੈ।ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਵੱਲੋਂ ਗੁਰਪ੍ਰੀਤ ਸਿੰਘ ਮੰਨਣ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਗਿਆ। ਵਿਧਾਇਕ ਗੁਰਲਾਲ ਸਿੰਘ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਮੰਨਣ ਨੂੰ ਮਿਲੀ ਇਹ ਜ਼ਿੰਮੇਵਾਰੀ ਹਲਕਾ ਘਨੌਰ ਸਮੇਤ ਪੂਰੇ ਇਲਾਕੇ ਦੇ ਵਿਕਾਸ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ ਅਤੇ ਉਹ ਪਾਰਟੀ ਤੇ ਸਰਕਾਰ ਦੀਆਂ ਨੀਤੀਆਂ ਅਨੁਸਾਰ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।ਅੰਤ ਵਿੱਚ ਗੁਰਪ੍ਰੀਤ ਸਿੰਘ ਮੰਨਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾ ਰਹੀ ਹੈ ਅਤੇ ਉਹ ਇਸ ਯਤਨ ਵਿੱਚ ਆਪਣੀ ਪੂਰੀ ਭੂਮਿਕਾ ਨਿਭਾਉਣਗੇ।