ਡੀਏਵੀ ਪਬਲਿਕ ਸਕੂਲ ‘ਚ ਮਨਾਇਆ ਗੁਰਪੁਰਬ
ਡੀ.ਏ.ਵੀ. ਪਬਲਿਕ ਸਕੂਲ ‘ਚ ਮਨਾਇਆ ਗਿਆ ਗੁਰਪੁਰਬ
Publish Date: Mon, 23 Nov 2026 04:47 PM (IST)
Updated Date: Mon, 23 Nov 2026 04:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਡੀਏਵੀ ਪਬਲਿਕ ਸਕੂਲ ਪਟਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਅਧਿਆਤਮਿਕ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਕੱਢੀ ਗਈ ਪ੍ਰਭਾਤ ਫੇਰੀ ਨਾਲ ਹੋਈ। ਪੰਜ ਪਿਆਰਿਆਂ ਦੇ ਰੂਪ ਵਿਚ ਸਜੇ ਬੱਚਿਆਂ ਨੇ ਵਾਹਿਗੁਰੂ ਦੇ ਜਾਪ ਨਾਲ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਵਿਤਾ, ਕਵੀਸ਼ਰੀ ਤੇ ਸ਼ਬਦ ਗਾਇਨ ਦੀਆਂ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਵੱਲੋਂ ਜੋ ਮਾਂਗੇ ਠਾਕੁਰ ਅਪਨੇ ਤੇ ਸ਼ਬਦ ਦਾ ਭਾਵਪੂਰਨ ਗਾਇਨ ਵੀ ਕੀਤਾ ਗਿਆ। ਇਸ ਉਪਰੰਤ ਸਮੂਹ ਹਾਜ਼ਰੀਨ ਨੇ ਵਾਹਿਗੁਰੂ ਦਾ ਜਾਪ ਕੀਤਾ। ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਣਾ ਹੈ। ਇਸ ਮੌਕੇ ਪ੍ਰਿੰਸੀਪਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਅਰਦਾਸ ਅਤੇ ਗੁਰੂ ਕਾ ਲੰਗਰ ਵਰਤਾਉਣ ਨਾਲ ਹੋਈ।