ਅਧਿਆਪਕ ਗੁਰਸ਼ਰਨ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ
ਅਧਿਆਪਕ ਗੁਰਸ਼ਰਨ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ
Publish Date: Wed, 08 Apr 2026 04:43 PM (IST)
Updated Date: Wed, 08 Apr 2026 04:47 PM (IST)
ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸਕੂਲ ਆਫ ਐਮੀਨੈਂਸ ਬਨੂੜ ਵਿਖੇ ਮੈਥ ਮਾਸਟਰ ਵਜੋਂ ਸੇਵਾ ਨਿਭਾ ਰਹੇ ਅਧਿਆਪਕ ਗੁਰਸ਼ਰਨ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਵਿਚ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਅਤੇ ਸਿੱਖਿਆ ਜਗਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਕਾਬਿਲ-ਏ-ਤਾਰੀਫ਼ ਪ੍ਰਾਪਤੀ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਯੂਨੀਵਰਸਿਟੀ ਦੇ 49ਵੇਂ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਿਤੂ ਬਾਲਾ, ਐਸ.ਐਮ.ਸੀ. ਕਮੇਟੀ ਅਤੇ ਸਮੂਹ ਸਟਾਫ ਵੱਲੋਂ ਗੁਰਸ਼ਰਨ ਸਿੰਘ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਗੁਰਸ਼ਰਨ ਸਿੰਘ ਦੀ ਇਹ ਉਪਲਬਧੀ ਨਾ ਸਿਰਫ਼ ਸਕੂਲ ਲਈ ਮਾਣ ਦੀ ਗੱਲ ਹੈ, ਸਗੋਂ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਹੈ।