ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ
ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ
Publish Date: Tue, 17 Mar 2026 04:49 PM (IST)
Updated Date: Tue, 17 Mar 2026 04:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋ ਮਾਜਰਾ, ਪਟਿਆਲਾ ਵਿਖੇ ਗੁਰਮਤਿ ਚੇਤਨਾ ਸਭਾ ਵੱਲੋਂ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਸਟਾਫ਼ ਵੱਲੋਂ ਸ੍ਰੀ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ ਨੇ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਦਮ ਵਜੋਂ ਇਹ ਸਿੱਖ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ। ਤੇਜਪਾਲ ਸਿੰਘ (ਧਾਰਮਿਕ ਅਧਿਆਪਕ) ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਬਾਰੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਵੱਲੋਂ ਕਾਲਜ ਕੈਂਪਸ ’ਚ ਫ਼ਲਦਾਰ ਬੂਟੇ ਲਗਾਏ ਗਏ।