ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਦੁਧਨਸਾਧਾਂ ਦਾ ਨਤੀਜਾ ਐਲਾਨਿਆ
ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਦੁਧਨਸਾਧਾਂ ਦਾ ਸਲਾਨਾ ਨਤੀਜਾ ਐਲਾਨਿਆ
Publish Date: Sat, 28 Mar 2026 04:41 PM (IST)
Updated Date: Sat, 28 Mar 2026 04:41 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵੱਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਸ਼ਨ 2025-26 ਦੇ ਨਤੀਜੇ ਐਲਾਨੇ ਗਏ। ਇਸ ਮੌਕੇ ਨਰਸਰੀ, ਯੂਕੇਜੀ ਤੇ ਦੂਜੀ ਜਮਾਤ ਦੀ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ, ਜਿਸ ਵਿੱਚ ਬੱਚਿਆਂ ਨੇ ਉਤਸਾਹ ਨਾਲ ਹਿੱਸਾ ਲਿਆ। ਇਨ੍ਹਾਂ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਗਏ। ਪ੍ਰਿੰਸੀਪਲ ਮਨਦੀਪ ਕੌਰ ਨੇ ਸਕੂਲ ਦਾ ਸਾਲਾਨਾ ਨਤੀਜਾ ਐਲਾਨਦਿਆਂ ਬੱਚਿਆਂ ਨੂੰ ਵਧਾਈ ਦਿੱਤੀ ਤੇ ਵਿੱਦਿਆ ਦੇ ਖੇਤਰ ਵਿੱਚ ਹੋਰ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੀ ਸਾਲਾਨਾ ਰਿਪੋਰਟ ਵੀ ਪੇਸ਼ ਕੀਤੀ, ਜਿਸ ਵਿਚ ਸਕੂਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਗਿਆ। ਸਕੂਲ ਦੇ ਐਲਾਨੇ ਨਤੀਜੇ ਵਿੱਚ ਸਕੂਲ ਦਾ ਰਿਜਲਟ 100 ਫ਼ੀਸਦੀ ਰਿਹਾ। ਸਕੂਲ ਦੀ ਸੀਨੀਅਰ ਕਲਾਸ ਗਿਆਰ੍ਹਵੀਂ ਕਾਮਰਸ ਵਿੱਚ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਲੜੀਵਾਰ ਮਨਦੀਪ ਕੌਰ, ਅਸ਼ਨਦੀਪ ਕੌਰ ਤੇ ਹਰਪ੍ਰੀਤ ਕੌਰ ਨੇ ਪ੍ਰਾਪਤ ਕੀਤੀ। ਇਸੇ ਤਰ੍ਹਾਂ ਗਿਆਰ੍ਹਵੀਂ ਆਰਟਸ ਵਿੱਚੋਂ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਲੜੀਵਾਰ ਗੁਰਜੋਤ ਸਿੰਘ, ਦਵਿੰਦਰ ਸਿੰਘ ਤੇ ਬਲਪ੍ਰੀਤ ਨੇ ਪ੍ਰਾਪਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਦਿਅਕ ਮਾਹਰ ਇੰਦਰਵੀਰ ਸਿੰਘ ਵਾਲੀਆ ਨੇ ਸਮੂਹ ਇਲਾਕਾ ਵਾਸੀਆਂ ਤੇ ਮਾਤਾ ਪਿਤਾ ਨੂੰ ਸਕੂਲ ਨੂੰ ਆਈਸੀਐੱਸਈ ਮਾਨਤਾ ਸਬੰਧੀ ਹੋਈ ਪ੍ਰਗਤੀ ਸਬੰਧੀ ਤੱਥਾਂ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਬਾਬਾ ਸੁਖਦੇਵ ਸਿੰਘ ਇੰਚਾਰਜ ਗੁਰਦੁਆਰਾ ਬਾਉਲੀ ਸਾਹਿਬ ਘਡ਼ਾਮ, ਬਾਬਾ ਰਤਨ ਸਿੰਘ ਭੂਰੀ ਵਾਲਿਆਂ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਤੋਂ ਇਲਾਵਾ ਇਸ ਮੌਕੇ ਨਵਤੇਜ ਸਿੰਘ ਵੇਰਕਾ, ਪ੍ਰੋ. ਸਰਦਾਰਾ ਸਿੰਘ, ਸਕੂਲ ਮੈਨੇਜਰ ਗੁਰਪ੍ਰੀਤ ਸਿੰਘ, ਸੇਵਾਦਾਰ ਦਵਿੰਦਰ ਸਿੰਘ, ਸਰਪੰਚ ਗੁਰਜੰਟ ਸਿੰਘ, ਸਰਪੰਚ ਬਲਕਾਰ ਸਿੰਘ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਅਤੇ ਵਿਦਿਆਰਥੀਆਂ ਦੇ ਮਾਪੇ ਆਦਿ ਹਾਜ਼ਰ ਸਨ।