- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਵ ਸ਼ਰਧਾ ਨਾਲ ਮਨਾਇਆ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁੱਧਨਸਾਧਾਂ ਵਿਖੇ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਵ ਬਡ਼ੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਰੰਭ ਸਕੂਲ ਵਿਦਿਆਰਥੀਆਂ ਵੱਲੋਂ ਗਾਏ ਸ਼ਬਦ ਕੀਰਤਨ ਰਾਹੀਂ ਹੋਇਆ। ਸਕੂਲ ਵਿਦਿਆਰਥੀਆਂ ਨੇ ਇਸ ਮੌਕੇ ਸ਼ਬਦ ਕੀਰਤਨ, ਕਵੀਸ਼ਰੀ ਤੇ ਭਾਸ਼ਣ ਰਾਹੀਂ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਚਾਨਣਾ ਪਾਇਆ। ਪ੍ਰਸ਼ਨ ਉੱਤਰੀ ਪ੍ਰੋਗਰਾਮ ਤਹਿਤ ਗੁਰੂ ਰਾਮਦਾਸ ਜੀ ਦੇ ਜੀਵਨ ਸਬੰਧੀ ਵਿਦਿਆਰਥੀਆਂ ਤੋਂ ਪ੍ਰਸ਼ਨ ਪੁੱਛੇ ਗਏ ਜਿਨ੍ਹਾਂ ਵਿਦਿਆਰਥੀਆਂ ਨੇ ਸਹੀ ਉੱਤਰ ਦਿੱਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਮਨਦੀਪ ਕੌਰ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਮਲੀ ਤੌਰ ਤੇ ਲਾਗੂ ਕਰਨ ਦੀ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ। ਇਸ ਮੌਕੇ ਬਾਬਾ ਰਤਨ ਜੀ ਭੂਰੀ ਵਾਲੇ, ਬਾਬਾ ਸੁਖਦੇਵ ਸਿੰਘ ਜੀ ਇੰਚਾਰਜ ਗੁਰਦੁਆਰਾ ਬਾਉਲੀ ਸਾਹਿਬ ਘਡ਼ਾਮ ਵਾਲੇ ਤੇ ਬਾਬਾ ਪਿਆਰਾ ਸਿੰਘ ਜੀ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਤੇ ਮਿਠਾਈ ਦਾ ਪ੍ਰਸ਼ਾਦ ਵੀ ਵੰਡਿਆ। ਸਮਾਗਮ ਵਿੱਚ ਨਵਤੇਜ ਸਿੰਘ ਵੇਰਕਾ, ਪ੍ਰੋਫੈਸਰ ਸਰਦਾਰਾ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਕੂਲ ਮੈਨੇਜਰ ਗੁਰਪ੍ਰੀਤ ਸਿੰਘ ਅੰਟਾਲ ਨੇ ਇਸ ਸਮਾਗਮ ਵਿੱਚ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ।