ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
Publish Date: Sun, 01 Feb 2026 04:33 PM (IST)
Updated Date: Mon, 02 Feb 2026 04:05 AM (IST)

ਗੁਰੂ ਜੀ ਨੇ ਜਾਤਾਂ-ਪਾਤਾਂ ਖ਼ਿਲਾਫ਼ ਲੜਾਈ ਲੜੀ : ਸਰਪੰਚ ਰਣਜੀਤ ਸਿੰਘ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਨੇੜਲੇ ਪਿੰਡ ਕਾਲਾਬੂਲਾ ਦੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀਆਂ ਦਾ 649ਵਾਂ ਪ੍ਰਕਾਸ਼ ਪੂਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਕਾਂਗਰਸ ਪਾਰਟੀ ਹਲਕਾ ਮਹਿਲ ਕਲਾਂ ਦੇ ਯੂਥ ਨੇਤਾ ਬਨੀ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਕਾਲਾਬੂਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਗੁਰੂ ਘਰ ਦੇ ਹੈੱਡ ਗ੍ਰੰਥੀ ਬਾਬਾ ਪ੍ਰਿਤਪਾਲ ਸਿੰਘ ਹੋਰਾਂ ਦੇ ਜਥੇ ਵੱਲੋਂ ਰਸ ਭਿੰਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪਾਠਾਂ ਦੇ ਭੋਗ ਉਪਰੰਤ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਪੰਚ ਡਾ. ਰਣਜੀਤ ਸਿੰਘ ਕਾਲਾਬੂਲਾ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਿੱਤੇ ਹੋਏ ਉਪਦੇਸ਼ ਮੁਤਾਬਕ ਆਪਣਾ ਜੀਵਨ ਨੂੰ ਢਾਲਣਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬਾਨ ਨੇ ਉਸ ਸਮੇਂ ਫੈਲੇ ਜਾਤੀਵਾਦ ਛੂਆ ਛਾਤ ਦੇ ਖਿਲਾਫ ਆਪਣੀ ਆਵਾਜ਼ ਉਠਾਈ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਅਜਿਹੀ ਰੂੜੀਵਾਦੀ ਸੋਚ ਨੂੰ ਛੱਡ ਕੇ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਨੀ ਚਾਹੀਦੀ ਹੈ। ਉਨਾਂ ਨੇ ਆਪਣੀ ਬਾਣੀ ਵਿੱਚ ਕਈ ਸਲੋਕ ਅਜਿਹੇ ਹਨ ਜੋ ਮਨੁੱਖਤਾਵਾਦੀ ਅਤੇ ਕ੍ਰਾਂਤੀਕਾਰੀ ਸੋਚ ਦਾ ਪ੍ਰਤੀਕ ਹਨ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸ ਉਪਰੰਤ ਪਿੰਡ ਦੇ ਨੌਜਵਾਨਾਂ ਵੱਲੋਂ ਕਾਂਗਰਸੀ ਯੂਥ ਨੇਤਾ ਬਨੀ ਖਹਿਰਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਰਵਿਦਾਸ ਪ੍ਰਬੰਧਕ ਕਮੇਟੀ ਦੇ ਮੈਂਬਰ ਸੂਬੇਦਾਰ ਰਾਮ ਸਿੰਘ, ਭੋਲਾ ਸਿੰਘ, ਬਲਦੇਵ ਸਿੰਘ, ਸਿੰਦਰ ਸਿੰਘ ਹਰਬੰਸ ਸਿੰਘ, ਮੱਖਣ ਸਿੰਘ, ਹਾਕਮ ਸਿੰਘ, ਸੁਖਦੇਵ ਸਿੰਘ ਭੋਲਾ, ਗੁਰਮੇਲ ਸਿੰਘ, ਗੁਰਜੰਟ ਸਿੰਘ ਫੌਜੀ, ਸਿੰਗਾਰਾ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਗਵਾਨ ਸਿੰਘ ਹਾਜ਼ਰ ਸਨ।