ਹਡਾਣਾ ਨੇ 200 ਤੋਂ ਵੱਧ ਵਸਨੀਕਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ ਹਡਾਣਾ ਨੇ 200 ਤੋਂ ਵੱਧ ਵਸਨੀਕਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ
Publish Date: Sat, 17 Oct 2026 05:50 PM (IST)
Updated Date: Sat, 17 Oct 2026 05:51 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਸਵਾਈ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਦੀ ਅਹਿਮ ਮੁਹਿੰਮ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ 200 ਤੋਂ ਵੱਧ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦਾ ਅਸਲ ਕਾਨੂੰਨੀ ਮਾਲਕਾਨਾ ਹੱਕ ਦਿਵਾਉਣ ਦੇ ਮਕਸਦ ਨਾਲ ਇਹ ਪ੍ਰਾਪਰਟੀ ਕਾਰਡ ਸੌਂਪੇ ਗਏ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਪਿੰਡਾਂ ਅੰਦਰ ਪੱਕੇ ਮਾਲਕੀ ਦਸਤਾਵੇਜ਼ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੇਰਾ ਘਰ ਮੇਰੇ ਨਾਮ ਸਕੀਮ ਨਾਲ ਹੁਣ ਹਰ ਘਰ ਨੂੰ ਪੱਕਾ ਕਾਨੂੰਨੀ ਆਧਾਰ ਮਿਲਿਆ ਹੈ। ਇਸ ਮੌਕੇ ਹਡਾਣਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਾ ਛੱਡਣ ਦਾ ਭਰੋਸਾ ਦਿੱਤਾ। ਪ੍ਰਾਪਰਟੀ ਕਾਰਡ ਹਾਸਲ ਕਰਨ ਮਗਰੋਂ ਪਿੰਡ ਵਾਸੀਆਂ ਅਤੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਦਾ ਧੰਨਵਾਦ ਪ੍ਰਗਟਾਇਆ। ਪ੍ਰੋਗਰਾਮ ਦੌਰਾਨ ਸਰਪੰਚ ਜਸਪਾਲ ਕੌਰ, ਸਰਪੰਚ ਸਰੁਸਤੀਗੜ੍ਹ ਰਾਜਾ ਧੰਜੂ, ਸਰਪੰਚ ਬਹਿਰੂ ਪਰਮਜੀਤ ਸ਼ਰਮਾ, ਸਰਪੰਚ ਕਰਮਜੀਤ ਖੇੜੀ ਰਣਵਾ, ਮੈਂਬਰ ਜਸਵਿੰਦਰ ਸਿੰਘ, ਮੈਂਬਰ ਜਸਵਿੰਦਰ ਕੌਰ, ਮੈਂਬਰ ਮਨਦੀਪ ਕੌਰ, ਮੈਂਬਰ ਮਨਦੀਪ ਰਾਣੀ ਤੋਂ ਇਲਾਵਾ ਪਾਰਟੀ ਅਹੁਦੇਦਾਰ, ਪੰਚਾਇਤ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।