ਗੈਰ ਕਾਨੂੰਨੀ ਤੌਰ ’ਤੇ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ : ਹਡਾਣਾ
ਗੈਰ ਕਾਨੂੰਨੀ ਤੌਰ ਤੇ ਨਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ: ਹਡਾਣਾ
Publish Date: Tue, 10 Mar 2026 06:39 PM (IST)
Updated Date: Tue, 10 Mar 2026 06:42 PM (IST)

ਫੋਟੋ 10ਪੀਟੀਐਲ: 34 ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਹਲਕਾ ਸਨੌਰ ਅਧੀਨ ਪਿੰਡ ਰੌਹਡ਼ ਜਾਗੀਰ ਤੋਂ ਥੋਡ਼ੀ ਦੂਰ ਟਾਂਗਰੀ ਨਦੀ ਨੇਡ਼ੇ ਖੇਤਾਂ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਦੌਰਾਨ ਮਾਈਨਿੰਗ ਵਿਭਾਗ ਵੱਲੋਂ ਮਾਈਨਿੰਗ ਕਰਦੇ ਦੋ ਟਿੱਪਰ ਤੇ ਇਕ ਪੋਕ ਲੇਨ ਮਸ਼ੀਨ ਨੂੰ ਫਡ਼ਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਟਾਂਗਰੀ ਨਦੀ ਦੇ ਨੇਡ਼ੇ ਹੋ ਰਹੀ ਨਾਜਾਇਜ਼ ਮਾਈਨਿੰਗ ਬਾਰੇ ਆਸ ਪਾਸ ਦੇ ਲੋਕਾਂ ਵੱਲੋਂ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੂੰ ਸ਼ਿਕਾਇਤ ਮਿਲੀ ਸੀ ਕਿ ਰਾਤ ਨੂੰ ਕੁਝ ਟਿੱਪਰਾਂ ਵਾਲੇ ਨਾਜਾਇਜ਼ ਮਾਈਨਿੰਗ ਕਰ ਰਹੇ ਹਨ, ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹੋ ਰਹੀ ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਭੇਜਿਆ ਅਤੇ ਕਾਰਵਾਈ ਕਰਨ ਲਈ ਕਿਹਾ। ਇਸ ਦੌਰਾਨ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਜਾ ਕੇ ਪੋਕ ਲੇਨ ਮਸ਼ੀਨ ਨਾਲ ਮਿੱਟੀ ਪੁੱਟ ਕੇ ਭਰੇ ਜਾ ਰਹੇ ਦੋ ਟਿੱਪਰਾਂ ਨੂੰ ਕਾਬੂ ਕੀਤਾ ਅਤੇ ਪੋਕ ਲੇਨ ਮਸ਼ੀਨ ਅਤੇ ਦੋ ਟਿੱਪਰਾਂ ਨੂੰ ਕਾਬੂ ਕਰਕੇ ਥਾਣਾ ਜੁਲਕਾਂ ਦੀ ਪੁਲਿਸ ਚੌਕੀ ਰੌਹਡ਼ ਜਾਗੀਰ ਵਿਖੇ ਬੰਦ ਕਰ ਦਿੱਤਾ। ਇਸ ਦੌਰਾਨ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਟਿੱਪਰ ਨੰਬਰ ਪੀ.ਬੀ. 11 ਡੀ.ਏ.-1845 ਅਤੇ ਟਿੱਪਰ ਨੰਬਰ ਪੀ.ਬੀ. 65 ਏ.ਡਬਲੀਊ-1378 ਦੇ ਮਾਲਕਾਂ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਸੰਦੀਪ ਸਿੰਘ ਤੇ ਡੇਢ-ਡੇਢ ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ ਪੋਕ ਲੇਨ ਮਸ਼ੀਨ ਦੀ ਚੈਸੀ ਨੰਬਰ ਤੇ ਨਾਜਾਇਜ਼ ਮਾਈਨਿੰਗ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਹਲਕਾ ਸਨੌਰ ਵਿਚ ਕਿਸੇ ਵੀ ਗੈਰ ਕਾਨੂੰਨੀ ਤੌਰ ਤੇ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ।