
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਤੇ ਆਮ ਆਦਮੀ ਕਲੀਨਿਕਾਂ ਨੇ ਸਿਹਤ ਖੇਤਰ ’ਚ ਲਿਆਂਦਾ ਵੱਡਾ ਸੁਧਾਰ: ਰਣਜੋਧ ਸਿੰਘ ਹਡਾਣਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿਚ ਸ਼ੁਰੂ ਕੀਤੀਆਂ ਗਈਆਂ ਇਨਕਲਾਬੀ ਪਹਿਲਕਦਮੀਆਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਵੱਡੀ ਰਾਹਤ ਦਿੱਤੀ ਹੈ। 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਕੈਸ਼ਲੈੱਸ ਇਲਾਜ ਦੀ ਸੁਵਿਧਾ ਦੇ ਨਾਲ-ਨਾਲ ਸੂਬੇ ਭਰ ਵਿਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਨੇ ਸਿਹਤ ਖੇਤਰ ਦਾ ਪੂਰਾ ਨਕਸ਼ਾ ਬਦਲ ਕੇ ਰੱਖ ਦਿੱਤਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੁਡ਼ਦ, ਨੰਦਗਡ਼੍ਹ ਤੇ ਸਲੇਮਪੁਰ ਜੱਟਾਂ ਵਿਖੇ ਸੱਥ ਦੌਰਾਨ ਕੀਤੀਆਂ ਮੀਟਿੰਗਾਂ ਵਿਚ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕੀਤਾ। ਹਡਾਣਾ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਲੋਕ-ਪੱਖੀ ਯੋਜਨਾ ਤਹਿਤ ਪਿਛਲੇ ਸਿਰਫ਼ 7 ਮਹੀਨਿਆਂ ਦੌਰਾਨ ਸੂਬੇ ਦੇ 6 ਲੱਖ ਤੋਂ ਵੱਧ ਮਰੀਜ਼ਾਂ ਨੂੰ ਵੱਡੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਬਿਹਤਰੀਨ ਸਿਹਤ ਸਹੂਲਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਮਾਨ ਸਰਕਾਰ ਦੇ ਹੁੰਦਿਆਂ ਕਿਸੇ ਵੀ ਪਰਿਵਾਰ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਖ਼ਾਤਰ ਕਰਜ਼ੇ ਲੈਣ ਜਾਂ ਆਰਥਿਕ ਤੰਗੀ ਦਾ ਸਾਹਮਣਾ ਕਰਨ ਦੀ ਲੋਡ਼ ਨਹੀਂ ਪਵੇਗੀ। ਉਨ੍ਹਾਂ ਮੁਹੱਲਾ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਪੰਜਾਬ ਭਰ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਅੱਜ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇਡ਼ੇ ਹੀ ਮੁਫ਼ਤ ਡਾਕਟਰੀ ਜਾਂਚ, 80 ਤੋਂ ਵੱਧ ਮੁਫ਼ਤ ਦਵਾਈਆਂ ਅਤੇ ਦਰਜਨਾਂ ਜ਼ਰੂਰੀ ਲੈਬ ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਗੁਰਵਿੰਦਰ ਸਿੰਘ ਹੈਪੀ ਪਹਾਡ਼ੀਪੁਰ ਚੇਅਰਮੈਨ, ਯੁਵਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਸਨੌਰ, ਮਨਿੰਦਰ ਫਰਾਂਸਵਾਲਾ ਪ੍ਰਧਾਨ ਬੀ ਸੀ ਵਿੰਗ, ਮੇਜਰ ਸਿੰਘ ਬਲਾਕ ਪ੍ਰਧਾਨ, ਲਵਪ੍ਰੀਤ ਸਿੰਘ ਬਲਾਕ ਪ੍ਰਧਾਨ, ਤਰਸੇਮ ਸਿੰਘ ਸਰਪੰਚ, ਜਸਪਾਲ ਸਿੰਘ ਮੈਂਬਰ ਬਲਾਕ ਸਮਿਤੀ, ਪ੍ਰਿੰਸੀਪਲ ਕਰਮ ਸਿੰਘ, ਹਰਪਿੰਦਰ ਸਿੰਘ ਚੀਮਾ ਸੀਨੀਅਰ ਆਪ ਆਗੂ ਤੋਂ ਇਲਾਵਾ ਆਪ ਅਹੁਦੇਦਾਰਾਂ, ਬਲਾਕ ਪ੍ਰਧਾਨ, ਸਥਾਨਕ ਸਰਪੰਚ-ਪੰਚ ਅਤੇ ਪਿੰਡ ਵਾਸੀ ਮੌਜੂਦ ਰਹੇ।