ਹਲਕੇ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਯਤਨਸ਼ੀਲ ਰਹਾਂਗੇ : ਹਡਾਣਾ ਰਣਜੋਧ ਹਡਾਣਾ ਵਲੋਂ ਸੰਤ ਹਜ਼ਾਰਾ ਸਿੰਘ ਵਾਲਾ ਨਗਰ 'ਚ ਵਿਕਾਸ ਕਾਰਜਾਂ ਦੇ ਉਦਘਾਟਨ
Publish Date: Wed, 21 Oct 2026 06:08 PM (IST)
Updated Date: Wed, 21 Oct 2026 06:09 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਸੰਤ ਹਜ਼ਾਰਾ ਸਿੰਘ ਵਾਲਾ ਨਗਰ, ਵਾਰਡ ਨੰਬਰ 14 ਵਿਖੇ ਲੋਕਾਂ ਦੀ ਸਹੂਲਤ ਲਈ ਮੁਕੰਮਲ ਹੋਏ ਵੱਖ-ਵੱਖ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਲਾਕੇ ਵਿਚ ਪਹੁੰਚਣ ਤੇ ਸਥਾਨਕ ਨਿਵਾਸੀਆਂ ਅਤੇ ਮੋਹਤਬਰਾਂ ਵੱਲੋਂ ਹਲਕਾ ਇੰਚਾਰਜ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਗਲੀ, ਮੁਹੱਲੇ ਤੇ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਹਲਕਾ ਸਨੌਰ ਦੇ ਸਰਬਪੱਖੀ ਵਿਕਾਸ ਤੇ ਚੜ੍ਹਦੀ ਕਲਾ ਲਈ ਸਾਡੇ ਯਤਨ ਦਿਨ-ਰਾਤ ਨਿਰੰਤਰ ਜਾਰੀ ਰਹਿਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਵਿਕਾਸ ਕੰਮਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿਕਾਸ ਕਾਰਜਾਂ ਦੇ ਉਦਘਾਟਨ ਉਪਰੰਤ ਇਲਾਕਾ ਨਿਵਾਸੀਆਂ ਨੇ ਹਲਕਾ ਇੰਚਾਰਜ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਪ੍ਰੋਗਰਾਮ ਦੌਰਾਨ ਬਲਾਕ ਪ੍ਰਧਾਨ ਰਾਜਾ ਧੰਜੂ, ਮੈਂਬਰ ਜਿਲ੍ਹਾ ਪ੍ਰੀਸ਼ਦ ਗੁਰਿੰਦਰ ਪਾਲ ਸਿੰਘ ਅਦਾਲਤੀਵਾਲਾ ਤੇ ਹੋਰ ਆਪ ਆਗੂਆਂ ਤੋਂ ਇਲਾਵਾ ਸਥਾਨਕ ਨਿਵਾਸੀਆਂ ’ਚੋਂ ਜਗਤਾਰ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਮੁਖਵਿੰਦਰ ਸਿੰਘ, ਦਵਿੰਦਰ, ਅਸ਼ੋਕ ਕੁਮਾਰ ਸਮੇਤ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂ, ਬਲਾਕ ਇੰਚਾਰਜ, ਵਾਰਡ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।