ਹਡਾਣਾ ਵੱਲੋਂ ਜ਼ਮੀਨੀ ਪੱਧਰ 'ਤੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਹਲਕਾ ਇੰਚਾਰਜ ਹਡਾਣਾ ਵੱਲੋਂ ਜ਼ਮੀਨੀ ਪੱਧਰ 'ਤੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
Publish Date: Fri, 28 Aug 2026 04:19 PM (IST)
Updated Date: Fri, 28 Aug 2026 04:22 PM (IST)
ਰਵਿੰਦਰ ਸਿੰਘ ਪੰਜੇਟਾ, ਪੰਜਾਬੀ ਜਾਗਰਣ, ਸਨੌਰ : ਵਿਧਾਨ ਸਭਾ ਹਲਕਾ ਸਨੌਰ ਅੰਦਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਲਗਾਤਾਰ ਪਿੰਡ-ਪਿੰਡ ਜਾ ਕੇ ਤੂਫਾਨੀ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਮੁੱਖ ਮਕਸਦ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਤੇ ਉਨ੍ਹਾਂ ਦਾ ਮੌਕੇ ਤੇ ਹੱਲ ਕਰਵਾਉਣਾ ਹੈ। ਪਿਛਲੇ ਕਈ ਦਿਨਾਂ ਤੋਂ ਰਣਜੋਧ ਸਿੰਘ ਹਡਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਬੋਲੜ, ਕਰਨਪੁਰ, ਬੋਸਰ, ਨੈਣਾਂ , ਨਾਨਕਸਰ , ਰਿਸ਼ੀ ਕਲੋਨੀ, ਨੂਰਖੇੜੀਆ ਤੋਂ ਇਲਾਵਾ ਸਨੌਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਰਹੇ ਹਨ। ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾ ਰਹੇ ਹਨ। ਦੌਰੇ ਦੌਰਾਨ ਲੋਕਾਂ ਵੱਲੋਂ ਮੁੱਖ ਤੌਰ ਤੇ ਗਲੀਆਂ-ਨਾਲੀਆਂ ਦੀ ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਟੁੱਟੀਆਂ ਸੜਕਾਂ ਦੀ ਮੁਰੰਮਤ, ਬੁਢਾਪਾ ਪੈਨਸ਼ਨ, ਬਿਜਲੀ ਦੇ ਮਸਲੇ ਅਤੇ ਸੀਵਰੇਜ ਦੀ ਸਮੱਸਿਆ ਸਬੰਧੀ ਮੰਗਾਂ ਰੱਖੀਆਂ ਜਾ ਰਹੀਆਂ ਹਨ, ਬੜੀ ਗੰਭੀਰਤਾ ਨਾਲ ਸਾਰੀਆਂ ਮੁਸ਼ਕਲਾਂ ਸੁਣੀਆਂ ਜਾਂ ਰਹੀਆਂ ਹਨ ਅਤੇ ਕਈ ਮਾਮਲਿਆਂ ਵਿਚ ਮੌਕੇ ਤੇ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਲੋਕਾਂ ਦੇ ਕੰਮਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੱਲਬਾਤ ਦੌਰਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਟੀਚਾ ਆਮ ਲੋਕਾਂ ਨੂੰ ਸਾਫ-ਸੁਥਰਾ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਮੇਰਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਹੈ।