ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੜੀ ’ਚ ਜਾਗਰੂਕ ਰੈਲੀ
ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ ਬੜੀ 'ਚ ਜਾਗਰੂਕ ਰੈਲੀ
Publish Date: Sat, 24 Jan 2026 04:34 PM (IST)
Updated Date: Sun, 25 Jan 2026 04:04 AM (IST)

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਲੱਕ ਤੋੜਿਆ ਜਾ ਸਕਦੈ : ਐੱਸਐੱਚਓ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਜਾ ਰਹੀ ਲਗਾਤਾਰ ਮੁਹਿੰਮ ਤਹਿਤ ਬਲਾਕ ਸ਼ੇਰਪੁਰ ਦੇ ਪਿੰਡ ਬੜੀ ਵਿਖੇ ਸਰਪੰਚ ਚੌਧਰੀ ਮਨਵੀਰ ਸਿੰਘ ਬੜੀ ਅਤੇ ਥਾਣਾ ਸ਼ੇਰਪੁਰ ਦੇ ਐਸਐਚਓ ਬਲੌਰ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਵੱਖ-ਵੱਖ ਵਾਰਡਾ ਅੰਦਰ ਇੱਕ ਵਿਸਾਲ ਰੈਲੀ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਰੈਲੀ ਵਿੱਚ ਸਕੂਲੀ ਬੱਚਿਆਂ ਅਤੇ ਪਿੰਡ ਦੇ ਲੋਕਾਂ ਨੇ ਹੱਥਾਂ ਵਿੱਚ ਨਸ਼ਿਆਂ ਵਿਰੁੱਧ ਤਖਤੀਆਂ ਫੜ ਕੇ ਨਸਾ ਛੱਡੋ ਕੋਹੜ ਵੱਢੋ ਦੇ ਨਾਹਰੇ ਲਗਾਏ ਗਏ। ਇਸ ਮੌਕੇ ਲੋਕਾਂ ਦੇ ਜੋੜੇ ਇਕੱਠ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਬਲੌਰ ਸਿੰਘ ਨੇ ਅਤੇ ਸਰਪੰਚ ਚੌਧਰੀ ਮਨਵੀਰ ਸਿੰਘ ਬੜੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੁਆਰਾ ਨਸ਼ਿਆਂ ਖਿਲਾਫ ਛੇੜੀ ਵੱਡੀ ਜੰਗ ਕਾਰਨ ਅੱਜ ਸਮੁੱਚੇ ਪੰਜਾਬ ਅੰਦਰ ਨਸ਼ਾ ਤਸਕਰਾਂ ਦੇ ਜਿੱਥੇ ਪਰਿਵਾਰਾਂ ਤੇ ਕਾਰੋਬਾਰਾਂ ਨੂੰ ਢਹਿ ਢੇਰੀ ਕੀਤਾ ਜਾ ਰਿਹਾ ਹੈ ਉੱਥੇ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਵੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਸਮਾਜ ਨੂੰ ਸਾਫ ਸੁਥਰਾ ਅਤੇ ਨਸਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ। ਇਸ ਲਈ ਆਓ ਇਕੱਠੇ ਹੋ ਕੇ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਹੋ ਕੇ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਪੰਚਾਇਤ ਸੈਕਟਰੀ ਟੋਨਾ ਸਿੰਘ, ਸੰਮਤੀ ਪਟਵਾਰੀ ਕੇਵਲ ਸਿੰਘ, ਕੁਲਦੀਪ ਸਿੰਘ ਬੱਬੂ, ਗੁਰੂਜੀਤ ਸਿੰਘ, ਕੁਲਦੀਪ ਸਿੰਘ ਸਾਰੇ ਪੰਚਾਇਤ ਮੈਂਬਰਾਂ ਤੋਂ ਇਲਾਵਾ ਸਾਧੂ ਰਾਮ, ਮੇਜਰ ਸਿੰਘ ਮੀਤ ਪ੍ਰਧਾਨ ਹਾਜਰ ਸਨ।