ਘਿਨਾਉਣੀ ਕਰਤੂਤ : ਨਾਬਾਲਗ ਲੜਕੀ ਨਾਲ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰਨ ਵਾਲਾ ਮੁਲਜ਼ਮ ਕਾਬੂ, ਮਾਮਲਾ ਦਰਜ
ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਨੂਰਖੇੜੀਆਂ ਦੇ ਇਕ ਵਿਅਕਤੀ ਖ਼ਿਲਾਫ਼ ਲੜਕੀ ਨਾਲ ਛੇੜਛਾੜ ਤੇ ਜ਼ਬਰਦਸਤੀ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਨੂਰਖੇੜੀਆਂ ਵਜੋਂ ਹੋਈ ਹੈ।
Publish Date: Sun, 23 Aug 2026 11:47 AM (IST)
Updated Date: Sun, 23 Aug 2026 11:48 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਨੂਰਖੇੜੀਆਂ ਦੇ ਇਕ ਵਿਅਕਤੀ ਖ਼ਿਲਾਫ਼ ਲੜਕੀ ਨਾਲ ਛੇੜਛਾੜ ਤੇ ਜ਼ਬਰਦਸਤੀ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਨੂਰਖੇੜੀਆਂ ਵਜੋਂ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਬੀਤੀ 20 ਅਗਸਤ ਨੂੰ ਪੀੜਤ ਦੇ ਮਾਤਾ-ਪਿਤਾ ਕਿਸੇ ਕੰਮ ਦੇ ਸਿਲਸਿਲੇ ਵਿਚ ਪਟਿਆਲਾ ਗਏ ਹੋਏ ਸਨ। ਇਸ ਦੌਰਾਨ ਉਹ ਆਪਣੇ ਭਰਾ ਲਈ ਖਾਣ-ਪੀਣ ਦਾ ਸਾਮਾਨ ਲੈਣ ਲਈ ਪਿੰਡ ਦੀ ਇੱਕ ਕਰਿਆਨਾ ਦੁਕਾਨ 'ਤੇ ਪੈਦਲ ਗਈ ਸੀ।
ਜਦੋਂ ਉਹ ਸਾਮਾਨ ਲੈ ਕੇ ਵਾਪਸ ਪਰਤ ਰਹੀ ਸੀ ਤਾਂ ਰਸਤੇ ਵਿੱਚ ਖੜ੍ਹੇ ਮੁਲਜ਼ਮ ਗੁਰਜੰਟ ਸਿੰਘ ਨੇ ਉਸਨੂੰ ਪਾਣੀ ਪੀਣ ਲਈ ਕਿਹਾ। ਜਿਵੇਂ ਹੀ ਉਹ ਪਾਣੀ ਪੀ ਕੇ ਅੱਗੇ ਜਾਣ ਲੱਗੀ, ਮੁਲਜ਼ਮ ਨੇ ਉਸਨੂੰ ਜ਼ਬਰਦਸਤੀ ਅੰਦਰ ਖਿੱਚ ਲਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਪਟਿਆਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।