ਬਰਸਟ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਬਰਸਟ ਵਲੋਂ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ
Publish Date: Sat, 10 Jan 2026 05:17 PM (IST)
Updated Date: Sat, 10 Jan 2026 05:18 PM (IST)

ਫੋਟੋ 10ਪੀਟੀਐਲ: 18 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੂਬੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ ਗਿਆ। ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਹੋਰ ਇਲਾਕਿਆਂ ਤੋਂ ਆਏ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਹਰਚੰਦ ਸਿੰਘ ਬਰਸਟ ਦੇ ਸਾਹਮਣੇ ਰੱਖੀਆਂ ਗਈਆਂ। ਉਨ੍ਹਾਂ ਨੇ ਧਿਆਨ ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਮੁਸ਼ਕਲਾਂ ਦਾ ਹੱਲ ਕੀਤਾ। ਚੇਅਰਮੈਨ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹੀ ਕੋਸ਼ਿਸ ਰਹੀ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਗੁਰਵਿੰਦਰ ਸਿੰਘ ਸਰਪੰਚ ਸੈਣੀਮਾਜਰਾ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਅਮਰਜੀਤ ਸਿੰਘ ਸਰਪੰਚ ਭੇਡਪੁਰਾ, ਯਾਦਵਿੰਦਰ ਸਿੰਘ ਸਰਪੰਚ ਪਸਿਆਣਾ, ਸ਼ੇਰ ਸਿੰਘ ਸਰਪੰਚ ਖੇੜੀ ਮੱਲਾਂ, ਜਰਨੈਲ ਸਿੰਘ ਸਰਪੰਚ ਕੂਕਾ, ਨਿਰਭੈ ਸਿੰਘ ਸਰਪੰਚ ਮਹਿਮਦਪੁਰ ਜੱਟਾਂ, ਸ਼ਾਮ ਲਾਲ ਦੱਤ, ਮਨਦੀਪ ਸਿੰਘ ਗਿੰਨੀ, ਬਾਬਾ ਹਰਲਾਲ ਸਿੰਘ ਸਾਬਕਾ ਸਰਪੰਚ ਕਾਠਗੜ੍ਹ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਮਲਕੀਤ ਸਿੰਘ ਸਾਬਕਾ ਸਰਪੰਚ ਖੇੜੀ ਮਾਨੀਆ, ਦਰਸ਼ਨ ਸਿੰਘ ਪੰਚਾਇਤ ਮੈਂਬਰ ਖੇੜੀ ਮੱਲਾਂ, ਗੁਰਸੇਵਕ ਸਿੰਘ ਬਲਾਕ ਪ੍ਰਧਾਨ ਐਸ.ਸੀ. ਵਿੰਗ ਰਾਜਪੁਰਾ, ਭੁਪਿੰਦਰ ਸਿੰਘ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਸਾਹਿਬ ਸਿੰਘ, ਸਚਿਨ, ਅੰਕਿਤ, ਕਰਨ ਗੁਪਤਾ, ਜਸਪਾਲ ਸਿੰਘ, ਗੁਲਜਾਰ ਸਿੰਘ, ਰਾਹੁਲ ਸਮੇਤ ਹੋਰ ਲੋਕ ਵੀ ਮੌਜੂਦ ਰਹੇ।