ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੀਤਾ ਜਾ ਰਿਹਾ ਕੰਮ : ਬਰਸਟ
ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੀਤਾ ਜਾ ਰਿਹਾ ਕੰਮ: ਬਰਸਟ
Publish Date: Tue, 14 Apr 2026 05:27 PM (IST)
Updated Date: Tue, 14 Apr 2026 05:30 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਹਲਕਾ ਸਮਾਣਾ ਦੀ ਰਾਜਲਾ ਰੋਡ ਵਿਖੇ ਮਾਂ ਛੱਠ ਪੂਜਾ ਸੇਵਾ ਦਲ ਦੇ ਰਾਸ਼ਟਰੀ ਪ੍ਰਧਾਨ ਵਿਨੈ ਸਿੰਘ ਠਾਕੁਰ ਵੱਲੋਂ ਵਿਸ਼ਾਲ ਜਨ-ਸਭਾ ਕਰਵਾਈ ਗਈ। ਇਸ ਜਨ-ਸਭਾ ਵਿਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਜਨ-ਸਭਾ ’ਚ ਪ੍ਰਵਾਸੀ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਜਨਸਭਾ ਦੌਰਾਨ ਬਰਸਟ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ’ਤੇ ਮੁੱਦਿਆਂ ਨੂੰ ਸੁਣਿਆ। ਚੇਅਰਮੈਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨਾਂ ਨੂੰ 4 ਸਾਲਾਂ ਦੌਰਾਨ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਤੇ ਸਿਰਫ਼ ਵਿਕਾਸ ਹੈ ਅਤੇ ਇਸਦੇ ਤਹਿਤ ਹੀ ਸੂਬੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲੀ-ਜਾਮਾ ਪਹਿਣਾਇਆ ਜਾ ਰਿਹਾ ਹੈ। ਇਸ ਮੌਕੇ ਸ਼ੰਕਰ ਜਿੰਦਲ, ਹਜਾਰੀ ਲਾਲ ਜੌਹਰੀ, ਰੋਹਿਤ ਗਰਗ, ਸੁਖਵਿੰਦਰ ਸਿੰਘ, ਜੈਂਕੀ ਮਹਿਰਾ, ਮਨੋਜ ਉਪਾਧਿਆ, ਸੁਨੀਲ ਯਾਦਵ, ਰਾਮ ਬਾਬੂ ਪਾਂਡੇ, ਇੰਦਰਭਾਨ ਸਿੰਘ, ਸੁਰੇਸ਼ ਕੁਮਾਰ, ਰਮਾਇਣ ਮਿਸ਼ਰਾ, ਵਿਜੇ ਯਾਦਵ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।