ਤੰਦਰੁਸਤ ਸਰੀਰ ਤੇ ਖੁਸ਼ਹਾਲ ਜੀਵਨ ਲਈ ਖੇਡਾਂ ਬਹੁਤ ਅਹਿਮ : ਹਰਚੰਦ ਬਰਸਟ
ਤੰਦਰੁਸਤ ਸ਼ਰੀਰ ਅਤੇ ਖੁਸ਼ਹਾਲ ਜੀਵਨ ਲਈ ਖੇਡਾਂ ਬਹੁਤ ਅਹਿਮ: ਹਰਚੰਦ ਬਰਸਟ
Publish Date: Mon, 09 Feb 2026 06:16 PM (IST)
Updated Date: Mon, 09 Feb 2026 06:17 PM (IST)

ਫੋਟੋ 9ਪੀਟੀਐਲ: 30 ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਹਲਕਾ ਸਮਾਣਾ ਦੇ ਪਿੰਡ ਬਰਸਟ ਵਿਖੇ ਨਿਰੌਲ ਕਾਸਕੋ ਕ੍ਰਿਕਟ ਕੱਪ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਵਿਚ ਕੁੱਲ 32 ਟੀਮਾਂ ਨੇ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ। ਇਸ ਖੇਡ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬਰਸਟ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ ਅਤੇ ਨੌਜਵਾਨਾਂ ਨੂੰ ਖੇਡ ਭਾਵਨਾ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸੇ ਤਹਿਤ ਸੂਬੇ ਭਰ ਵਿੱਚ ਕਰੀਬ 3000 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਬੱਚਿਆਂ ਦੇ ਚੰਗੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਆਫ ਸੀਜਨ ਦੌਰਾਨ ਖਾਲੀ ਪਏ ਕਵਰ ਸ਼ੈਡਾਂ ਨੂੰ ਖੇਡਾਂ ਦੀ ਟ੍ਰੇਨਿੰਗ ਦੇਣ ਲਈ ਇਨਡੋਰ ਸਟੇਡੀਅਮ ਵਜੋਂ ਇਸਤੇਮਾਲ ਕੀਤਾ ਜਾ ਰਿਹਾ ਹੈ। ਨਿਰੌਲ ਕਾਸਕੋ ਕ੍ਰਿਕਟ ਕੱਪ ਵਿੱਚ ਪਹਾੜਪੁਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ 41 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਪਿੰਡ ਬਰਸਟ ਦੀ ਟੀਮ ਦੂਜੇ ਸਥਾਨ ਤੇ ਰਹੀ, ਜਿਸਨੂੰ 31 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਪਿੰਡ ਮੰਡੋਲੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ 31,00 ਰੁਪਏ ਅਤੇ ਪਿੰਡ ਤਲਵੰਡੀ ਮਲਿਕ ਦੀ ਟੀਮ ਨੇ ਚੌਥਾ ਸਥਾਨ ਹਾਸਲ ਕਰਕੇ 31,00 ਰੁਪਏ ਦਾ ਇਨਾਮ ਜਿੱਤਿਆ। ਇਸ ਤੋਂ ਇਲਾਵਾ ਮੈਨ ਆਫ਼ ਦ ਸੀਰੀਜ਼ ਲਾਡੀ ਬਰਸਟ ਨੂੰ ਦਿੱਤਾ ਗਿਆ, ਜਦਕਿ ਸਰਵੋਤਮ ਬੱਲੇਬਾਜ਼ ਸੱਤੂ ਪਹਾੜਪੁਰ ਅਤੇ ਸਰਵੋਤਮ ਗੇਂਦਬਾਜ ਰਿੰਕੂ ਪਹਾੜਪੁਰ ਰਹੇ। ਅੰਤ ਵਿੱਚ ਸ. ਹਰਚੰਦ ਸਿੰਘ ਬਰਸਟ ਵੱਲੋਂ ਸਾਰੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਨਰਿੰਦਰ ਸਿੰਘ ਸਰਪੰਚ ਪਿੰਡ ਬਰਸਟ, ਜੋਬਨ ਸੰਧੂ, ਹਰਿੰਦਰ ਸਿੰਘ ਧਬਲਾਨ, ਸੋਨੂੰ, ਹਰਭਿੰਦਰ ਸਿੰਘ ਰਾਠੀ ਸਮੇਤ ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ।