ਮਾਨ ਸਰਕਾਰ ਨੇ ਕੀਤਾ ਸੂਬੇ ਦਾ ਚਹੁੰਪੱਖੀ ਵਿਕਾਸ : ਬਰਸਟ
ਮਾਨ ਸਰਕਾਰ ਨੇ 4 ਸਾਲਾਂ ਵਿੱਚ ਇਤਿਹਾਸਕ ਫੈਸਲੇ ਲੇ ਕੇ ਕੀਤਾ ਸੂਬੇ ਦਾ ਚਹੁੰਪੱਖੀ ਵਿਕਾਸ: ਬਰਸਟ
Publish Date: Sat, 28 Mar 2026 07:32 PM (IST)
Updated Date: Sat, 28 Mar 2026 07:35 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 4 ਸਾਲਾਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲੈਂਦਿਆਂ ਹੋਇਆਂ ਸੂਬੇ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ। ਜਿਸ ਤੋਂ ਲੋਕ ਬਹੁਤ ਖੁਸ਼ ਹਨ। ਮਾਨ ਸਰਕਾਰ ਨੇ ਇਨ੍ਹਾਂ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਰੰਟੀਆਂ ਪੂਰੀ ਕੀਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਵੱਲੋਂ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ ਗਿਆ। ਇਸ ਮੌਕੇ ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜਿੱਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਹੈ। ਇਸ ਮੌਕੇ ਬਲਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਹਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸੂਬਾ ਸਿੰਘ ਸਰਪੰਚ ਢੈਂਠਲ, ਮਨਪ੍ਰੀਤ ਸਿੰਘ, ਸਿਮਰਨ ਸਿੰਘ, ਜਤਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਰਾਮ ਸਿੰਘ ਸਰਪੰਚ ਫਤਿਹਪੁਰ, ਕੁਲਦੀਪ ਸਿੰਘ, ਮੱਖਣ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਡਾ. ਹਰਮੇਸ਼ ਆਲਮਪੁਰ, ਜਸਪਾਲ ਸਿੰਘ ਬੀਬੀਪੁਰ, ਗੁਰਨੈਬ ਸਿੰਘ ਕੁਲਬੁਰਸ਼ਾ, ਬਲਵਿੰਦਰ ਸਿੰਘ, ਨਰੇਸ਼ ਜੱਗਾ, ਸਤਪਾਲ ਜੌਹਰੀ, ਹਜਾਰੀ ਲਾਲ ਜੌਹਰੀ, ਗੁਰਪ੍ਰੀਤ ਸਿੰਘ ਬਹਾਦਰਗੜ੍ਹ, ਲਛਮਣ ਸਿੰਘ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਵੀ ਮੌਜੂਦ ਸਨ।