- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਸਾਧੂਗੜ੍ਹ ਵਿਖੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਸਾਧੂਗੜ੍ਹ ਵਿਖੇ ਸੜਕੀ ਪ੍ਰੋਜੈਕਟ ਦੀ ਰਿਬਨ ਕੱਟ ਕੇ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਤਹਿਤ ਸਮਾਣਾ-ਪਾਤੜਾਂ ਰੋਡ ਤੋਂ ਪਿੰਡ ਸਾਧੂਗੜ੍ਹ ਨੂੰ ਜਾਂਦੀ ਸੜਕ ਦੀ ਮੁਰੰਮਤ ਤੇ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਬਰਸਟ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਸੜਕਾਂ ਦੀ ਬਿਹਤਰ ਸਹੂਲਤ ਨਾਲ ਨਾ ਸਿਰਫ਼ ਲੋਕਾਂ ਦਾ ਰੋਜ਼ਾਨਾ ਸਫ਼ਰ ਆਸਾਨ ਹੁੰਦਾ ਹੈ, ਸਗੋਂ ਖੇਤੀਬਾੜੀ, ਵਪਾਰ ਤੇ ਹੋਰ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ।ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਦੀ ਮੰਗ ਕੀਤੀ ਜਾ ਰਹੀ ਸੀ। ਲੋਕਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇਸ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਸੜਕ ਦੇ ਨਵੀਨੀਕਰਨ ਨਾਲ ਕਿਸਾਨਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਰੋਜ਼ਾਨਾ ਸਮਾਣਾ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਸੜਕੀ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਅਵਤਾਰ ਸਿੰਘ ਸਰਪੰਚ ਸਾਧੂਗੜ੍ਹ, ਗੁਰਨਾਮ ਸਿੰਘ ਸਰਪੰਚ ਚੱਕ ਅੰਮ੍ਰਿਤਸਰਿਆ, ਧਰਮ ਸਿੰਘ, ਧੰਨਾ ਸਿੰਘ, ਸੁਖਵਿੰਦਰ ਪਾਲ ਕੌਰ, ਗੁਰਮੇਜ਼ ਸਿੰਘ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਜਸਪਾਲ ਸਿੰਘ ਬੀਬੀਪੁਰ ਮੈਂਬਰ ਮੰਡੀ ਬੋਰਡ, ਹਜਾਰੀ ਲਾਲ ਜੋਹਰੀ, ਡਾ. ਹਰਮੇਸ਼, ਕੁਲਬੀਰ ਸਿੰਘ ਨਮਾਦਾ, ਅੰਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।