ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਹਰਦੀਪ
ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਹਰਦੀਪ/ ਰੋਹਿਤ
Publish Date: Mon, 23 Mar 2026 04:27 PM (IST)
Updated Date: Mon, 23 Mar 2026 04:31 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਅੱਜ ਸਟੂਡੈਂਟਸ ਐਸੋਸੀਏਸ਼ਨ ਆਫ ਪੰਜਾਬ (ਭਲਵਾਨ ਗਰੁੱਪ ਦੇਵੀਗਡ਼੍ਹ) ਵੱਲੋਂ ਨਹਿਰੀ ਅਰਾਮ ਘਰ ਦੇਵੀਗਡ਼੍ਹ ਵਿਖੇ ਹਰਦੀਪ ਗੁੱਜਰ ਅਤੇ ਰੋਹਿਤ ਗੁੱਜ਼ਰ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਨੌਜਵਾਨਾਂ ਨੇ ਇੰਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਟੂਡੈਂਟਸ ਐਸੋਸੀਏਸ਼ਨ ਆਫ ਪੰਜਾਬ ਭਲਵਾਨ ਗਰੁੱਪ ਦੇਵੀਗਡ਼੍ਹ ਦੇ ਨੌਜਵਾਨ ਆਗੂ ਹਰਦੀਪ ਗੁੱਜਰ ਅਤੇ ਰੋਹਿਤ ਗੁੱਜ਼ਰ ਨੇ ਕਿਹਾ ਕਿ ਇਹ ਸ਼ਹੀਦੀ ਦਿਹਾਡ਼ਾ ਇਤਿਹਾਸ ਦੇ ਅਹਿਮ ਪੰਨਿਆਂ ’ਚ ਦਰਜ਼ ਹੈ। ਸ਼ਹੀਦ-ਏ-ਆਜਮ ਭਗਤ ਸਿੰਘ ਵੱਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੌਜਵਾਨ ਪੀਡ਼੍ਹੀ ਨੂੰ ਭਗਤ ਸਿੰਘ ਹੁਰਾਂ ਦੇ ਰਸਤਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਅੱਜ ਦੇ ਸਮੇਂ ਵਿਚ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਤੋਂ ਪ੍ਰੇਰਨਾਂ ਲੈ ਕੇ ਅੱਗੇ ਵੱਧਣ ਦੀ ਲੋਡ਼ ਹੈ ਕਿਉਂਕਿ ਸਾਡੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਆਉਣ ਵਾਲੀਆਂ ਪੀਡ਼ੀਆਂ ਲਈ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਹਰਦੀਪ ਗੁੱਜਰ ਅਤੇ ਰੋਹਿਤ ਗੁੱਜ਼ਰ ਤੋਂ ਇਲਾਵਾ ਪਰਮਜੀਤ ਸਿੰਘ ਮਹਿਮੂਦਪੁਰ, ਜੱਸਾ ਰਾਜੂਖੇਡ਼ੀ, ਰਣਦੀਪ ਗੁੱਜਰ, ਫੰਬੂ ਭਲਵਾਨ, ਗੁਰਮੁੱਖ ਮਹਿਮਾ, ਅੰਕਿਤ ਗੁੱਜਰ, ਅਮਨ ਛੰਨਾਂ, ਕੁਲਵੰਤ ਫਰੀਦਪੁਰ ਅਤੇ ਬਿੱਟੂ ਛੰਨਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।