- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਦਿਆਲ ਸਿੰਘ ਕੰਬੋਜ ਵੱਲੋਂ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਕਾਂਗਰਸ ਪਾਰਟੀ ਦੇ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪਾਰਟੀ ਦੇ ਮਿਹਨਤੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੂਥ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ, ਬੂਥਾਂ ਦੀ ਕਾਰਗੁਜ਼ਾਰੀ ਅਤੇ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਵਰਕਰਾਂ ਨੂੰ ਆਪੋ-ਆਪਣੇ ਬੂਥਾਂ ’ਤੇ ਸਰਗਰਮ ਰਹਿਣ ਤੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਰਕਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਮੀਟਿੰਗ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਬੂਥ ਪੱਧਰ ’ਤੇ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਰਾਜਪੁਰਾ ਦਿਹਾਤੀ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਚੇਅਰਮੈਨ ਮਲਕੀਤ ਸਿੰਘ ਉੱਪਲਹੇੜੀ, ਗੁਰਪ੍ਰੀਤ ਸਿੰਘ ਜੰਡੋਲੀ ਸਮੇਤ ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।