ਹਰਦਿਆਲ ਕੰਬੋਜ ਨੇ ਰਾਮਲੀਲ੍ਹਾ ਸਟੇਜ ਦਾ ਕੀਤਾ ਉਦਘਾਟਨ
ਹਰਦਿਆਲ ਸਿੰਘ ਕੰਬੋਜ ਵਲੋਂ ਰਾਮਲੀਲਾ ਸਟੇਜ ਦਾ ਕੀਤਾ ਉਦਘਾਟਨ
Publish Date: Tue, 20 Oct 2026 04:27 PM (IST)
Updated Date: Tue, 20 Oct 2026 04:30 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਬੀਤੀ ਰਾਤ ਮਿਰਚ ਮੰਡੀ ਰਾਜਪੁਰਾ ਵਿਖੇ ਜੈ ਸ਼ੰਕਰ ਰਾਮਲੀਲ੍ਹਾ ਕਲੱਬ ਵੱਲੋਂ ਕਰਵਾਈ ਜਾ ਰਹੀ ਰਾਮਲੀਲ੍ਹਾ ਦੇ ਸਟੇਜ ਦਾ ਉਦਘਾਟਨ ਹਲਕਾ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਸਾਰਿਆਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਜੀ ਦਾ ਜੀਵਨ ਸਾਨੂੰ ਸੱਚਾਈ, ਧਰਮ, ਮਰਿਆਦਾ ਤੇ ਭਾਈਚਾਰੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਅਜਿਹੇ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕੌਂਸਲਰ ਅਮਨਦੀਪ ਸਿੰਘ ਨਾਗੀ, ਕਾਂਗਰਸੀ ਆਗੂ ਅਵਤਾਰ ਸਿੰਘ ਨਲਾਸ ਰੋਡ, ਯੂਥ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਨਵੀ, ਚੇਅਰਮੈਨ ਮਲਕੀਤ ਸਿੰਘ ਉਪਲਹੇੜੀ, ਯੂਥ ਆਗੂ ਰਾਹੁਲ ਤੁਲੀ ਸਮੇਤ ਜੈ ਸ਼ੰਕਰ ਰਾਮਲੀਲਾ ਕਲੱਬ ਦੇ ਅਹੁਦੇਦਾਰਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।