
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਸ਼ਾ-ਮੁਕਤ ਬਣਾਉਣ ਲਈ ਹਰਦਿਆਲ ਸਿੰਘ ਕੰਬੋਜ ਦਾ ਵੱਡਾ ਐਲਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕਾਂਗਰਸ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੇ ਨਾਲ ਲੱਕੜ ਮੰਡੀ ਰਾਜਪੁਰਾ ਤੋਂ ‘ਨਸ਼ਿਆਂ ਤੋਂ ਆਜ਼ਾਦ ਕਰਾਉਣ ਦਾ ਸੰਕਲਪ’ ਮੁਹਿੰਮ ਤਹਿਤ ਇਕ ਵਿਸ਼ਾਲ ਪੈਦਲ ਤਿਰੰਗਾ ਮਾਰਚ ਕੱਢਿਆ ਗਿਆ। ਇਸ ਮੌਕੇ ਬਲਾਕ ਕਾਂਗਰਸ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਕੌਂਸਲਰ ਅਮਨਦੀਪ ਸਿੰਘ ਨਾਗੀ, ਐਡਵੋਕੇਟ ਸੁੱਚਾ ਸਿੰਘ ਰਾਠੋਰ, ਮਨਦੀਪ ਸਿੰਘ ਡਿੰਪੀ ਰਾਣਾ, ਕੌਂਸਲਰ ਮਨੀਸ਼ ਮਜਾਲ, ਪਵਨ ਪਿੰਕਾ ਹਾਜ਼ਰ ਸਨ। ਕੰਬੋਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਰਚ ਕੇਵਲ ਇਕ ਯਾਤਰਾ ਨਹੀਂ, ਸਗੋਂ ਰਾਜਪੁਰਾ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਅਤੇ ਨਸ਼ਾ-ਮੁਕਤ ਸਮਾਜ ਲਈ ਸਾਡੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਰਾਜਪੁਰਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ। ਇਸ ਮੌਕੇ ਮਲਕੀਤ ਸਿੰਘ ਉੱਪਲਹੇੜੀ, ਨਵਦੀਪ ਸਿੰਘ ਨਲਾਸ, ਸੁਖਵਿੰਦਰ ਸਿੰਘ ਸੁੱਖਾ, ਰਜਿੰਦਰ ਸਿੰਘ ਰਾਜੂ, ਐਡਵੋਕੇਟ ਗਗਨਦੀਪ ਸਿੰਘ ਬੂਟਾ ਸਿੰਘ ਵਾਲਾ, ਜੋਤੀ ਸੰਧੂ ਬਨੂੜ, ਗੁਰਪ੍ਰੀਤ ਸਿੰਘ, ਰਣਬੀਰ ਸਿੰਘ ਭੰਗੂ, ਗੁਰੀ ਚਹਿਲ ਸਮੇਤ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਆਗੂ ਦੇ ਵਰਕਰ ਹਾਜ਼ਰ ਸਨ।