'ਪੰਜਾਬ ਨੂੰ ਨਵੀਂ ਦਿਸ਼ਾ ਤੇ ਵਿਕਾਸ ਦੀ ਰਫ਼ਤਾਰ ਮਿਲੇਗੀ', ਅਕਾਲੀ-ਭਾਜਪਾ ਗਠਜੋੜ 'ਤੇ ਬੋਲੇ ਹਰਿੰਦਰਪਾਲ ਸਿੰਘ ਚੰਦੂਮਾਜਰਾ; ਦੱਸਿਆ ਅਹਿਮ ਕਦਮ 'ਅਕਾਲੀ ਦਲ ਪੁਨਰ ਸੁਰਜੀਤ' ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਆਪਣੇ ਸਮਰਥਕਾਂ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਇਸ ਗਠਜੋੜ ਦੇ ਹੋਂਦ ਵਿੱਚ ਆਉਣ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।
Publish Date: Tue, 24 Nov 2026 02:40 PM (IST)
Updated Date: Tue, 24 Nov 2026 02:43 PM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : 'ਅਕਾਲੀ ਦਲ ਪੁਨਰ ਸੁਰਜੀਤ' ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਆਪਣੇ ਸਮਰਥਕਾਂ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਇਸ ਗਠਜੋੜ ਦੇ ਹੋਂਦ ਵਿੱਚ ਆਉਣ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।
ਸਾਬਕਾ ਵਿਧਾਇਕ ਅਨੁਸਾਰ, ਗਠਜੋੜ ਦੀ ਸਰਕਾਰ ਬਣਨ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ ਅਤੇ ਵਪਾਰਕ ਵਰਗ ਲਈ ਕਾਰੋਬਾਰ ਦੇ ਮੌਕੇ ਵੀ ਵਧਣਗੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਗਠਜੋੜ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਜਾਣ ਵਾਲੇ ਵਾਅਦੇ ਬੇਹੱਦ ਅਹਿਮ ਸਾਬਤ ਹੋਣਗੇ, ਕਿਉਂਕਿ ਇਸ ਗਠਜੋੜ ਦਾ ਪਿਛਲਾ ਇਤਿਹਾਸ ਵੀ ਆਪਣੇ ਵਾਅਦਿਆਂ 'ਤੇ ਖਰਾ ਉੱਤਰਨ ਵਾਲਾ ਰਿਹਾ ਹੈ।
ਚੰਦੂਮਾਜਰਾ ਨੇ ਪਿਛਲੀਆਂ ਗਠਜੋੜ ਸਰਕਾਰਾਂ ਦੇ ਕਾਰਜਕਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਅਕਾਲੀ-ਭਾਜਪਾ ਗਠਜੋੜ ਨੇ ਸੂਬੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਸੀ, ਜਿਸ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ ਦਾ ਜਾਲ ਅਤੇ ਲੋਕ ਭਲਾਈ ਦੀਆਂ ਸਕੀਮਾਂ ਪ੍ਰਮੁੱਖ ਸਨ। ਉਨ੍ਹਾਂ ਮੁਤਾਬਕ ਪੰਜਾਬ ਦੇ ਲੋਕ ਅੱਜ ਵੀ ਉਸ ਵਿਕਾਸ ਮਾਡਲ ਨੂੰ ਯਾਦ ਕਰਦੇ ਹਨ।
ਅੰਤ ਵਿੱਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਸੂਝਵਾਨ ਵੋਟਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਮੁੱਖ ਰੱਖਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਨੂੰ ਮੁੜ ਸੇਵਾ ਦਾ ਮੌਕਾ ਜ਼ਰੂਰ ਦੇਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਗਠਜੋੜ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ।