ਨਵਦੀਪ ਢਿੰਗਰਾ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਾਈਸ ਚਾਂਸਲਰ ਦੇ ਬਾਹਰ ਵਿਰੋਧੀ ਧਿਰ ਤੇ ਆਗੂ ਹਰਪਾਲ ਚੀਮਾ ਵੱਲੋਂ ਪ੍ਰੋਫੈਸਰਾਂ ਸਮੇਤ ਧਰਨਾ ਦਿੱਤਾ ਗਿਆ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਸ਼ਹਿਰ 'ਚ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੰਜਾਬੀ ਯੂਨੀਵਰਸਿਟੀ ਅੱਜ ਵਿੱਤੀ ਸੰਕਟ 'ਚ ਘਿਰੀ ਹੋਈ ਹੈ ਤੇ ਮੁੱਖ ਮੰਤਰੀ ਇਸ ਪ੍ਰਤੀ ਗੰਭੀਰ ਨਹੀਂ ਹੈ। ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੋਂ ਲੈ ਕੇ ਹਰ ਮੁਲਾਜ਼ਮ ਨੂੰ ਤਨਖਾਹਾਂ ਲਈ ਧਰਨੇ ਲਾਉਣੇ ਪੈ ਰਹੇ ਹਨ ਤੇ ਬਣਾਉਣ ਦੀ ਬਜਾਏ ਪ੍ਰੋਫੈਸਰ ਵਾਈ ਚਾਂਸਲਰ ਦੇ ਘਰ ਅੱਗੇ ਧਰਨਾ ਲਾਉਣ ਲਈ ਮਜ਼ਬੂਰ ਹਨ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਮੁੱਦੇ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ 'ਚ ਚੁੱਕਿਆ ਜਾਵੇਗਾ।

Posted By: Amita Verma