- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸੰਧਾਰਸੀ ਵਿਖੇ ਹੈਰੀ ਮੁਖਮੇਲਪੁਰ ਨੂੰ ਮਿਲਿਆ ਪਿੰਡ ਵਾਸੀਆਂ ਦਾ ਸਾਥ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਦੇ ਪਿੰਡ ਸੰਧਾਰਸੀ ਵਿਖੇ ਹੈਰੀ ਮੁਖਮੇਲਪੁਰ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਵਿਚਾਰਾਂ ਨੂੰ ਸੁਣਿਆ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਹੈਰੀ ਮੁਖਮੇਲਪੁਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਭਰੋਸਾ ਪ੍ਰਗਟਾਇਆ। ਹੈਰੀ ਮੁਖਮੇਲਪੁਰ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣ ਅਤੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਲੈਣ ਨਾਲ ਇਲਾਕੇ ਦੀਆਂ ਸਮੱਸਿਆਵਾਂ ਨੂੰ ਬਿਹਤਰ ਢੰਗ ਨਾਲ ਉਠਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ, ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਹਲਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਹੈਰੀ ਮੁਖਮੇਲਪੁਰ ਨੇ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ।