- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਸਕੂਲ ਦੀ ਹਰਸਿਮਰਤ ਕੌਰ ਨੇ ਜਿੱਤੇ 5 ਸੋਨ ਤਗਮੇਂ

ਫੋਟੋ 12ਪੀਟੀਐਲ: 26:
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮਡ਼ਾ ਦੀ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ ਨੇ ਓਪਨ ਜੂਨੀਅਰ ਜ਼ਿਲ੍ਹਾ ਐਥਲੈਟਿਕਸ ਮੀਟ-2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੈਂਟਾਥਲਨ ਮੁਕਾਬਲੇ ਵਿੱਚ ਪੰਜ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਹ ਮੁਕਾਬਲਾ ਬਹਤੇ ਦਿਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ। ਹਰਸਿਮਰਤ ਕੌਰ ਨੇ 60 ਮੀਟਰ ਦੌਡ਼, 80 ਮੀਟਰ ਹਰਡਲਜ਼ ਦੌਡ਼, 600 ਮੀਟਰ ਦੌਡ਼, ਸ਼ਾਟ ਪੁੱਟ ਅਤੇ ਲੰਬੀ ਛਾਲ ਵਿੱਚ ਸੋਨੇ ਦੇ ਤਗਮੇਂ ਜਿੱਤੇ। ਇਸ ਸ਼ਾਨਦਾਰ ਪ੍ਰਾਪਤੀ ਦੇ ਆਧਾਰ ’ਤੇ ਉਸ ਨੇ 20ਵੀਂ ਨੈਸ਼ਨਲ ਇੰਟਰ-ਡਿਸਟ੍ਰਿਕਟ ਜੂਨੀਅਰ ਐਥਲੈਟਿਕਸ ਮੀਟ-2026 ਲਈ ਕੁਆਲੀਫਾਈ ਕੀਤਾ ਹੈ, ਜੋ ਵੋਕਸਨ ਯੂਨੀਵਰਸਿਟੀ, ਕਮਕੋਲੇ, ਸਦਾਸ਼ਿਵਪੇਟ, ਹੈਦਰਾਬਾਦ, ਤੇਲੰਗਾਨਾ ਵਿਖੇ ਹੋਵੇਗੀ। ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਮੈਡਮ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਕੋਚ ਹਿਮਾਂਸ਼ੂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥਣ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਹਰਸਿਮਰਤ ਕੌਰ ਨੂੰ ਕੌਮੀ ਪੱਧਰ ਦੇ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਵਿਦਿਆਰਥਣ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।