ਹਰਵਿੰਦਰ ਸਿੰਘ ਨੂੰ ਸਰਕਲ ਦਾ ਪ੍ਰਧਾਨ ਬਣਾਇਆ ਹਰਵਿੰਦਰ ਸਿੰਘ ਨੂੰ ਸਰਕਲ ਦਾ ਪ੍ਰਧਾਨ ਬਣਾਇਆ
Publish Date: Tue, 13 Oct 2026 04:36 PM (IST)
Updated Date: Tue, 13 Oct 2026 04:39 PM (IST)
ਫੋਟੋ 13ਪੀਟੀਐਲ: 9: ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ, ਭਾਦਸੋਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਲਈ ਮਿਹਨਤ ਕਰਨ ਵਾਲਿਆਂ ਨੂੰ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਨਾਭਾ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਟੌਹੜਾ ਵਿਖੇ ਹਰਵਿੰਦਰ ਸਿੰਘ ਟੌਹੜਾ ਨੂੰ ਐਸਸੀ ਵਿੰਗ ਸਰਕਲ ਟੌਹੜਾ ਦੇ ਪ੍ਰਧਾਨ ਬਣਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਪੂਰੇ ਸੂਬੇ ਵਿਚ ਵੱਡੀ ਮਜਬੂਤੀ ਵੱਲ ਵਧ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਜਨਤਾ ਨੂੰ ਵਿਕਾਸ ਦੇ ਵੱਡੇ ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫਲਾਪ ਸਾਬਤ ਹੋਈ ਹੈ। ਲਾਲਕਾ ਨੇ ਕਿਹਾ ਕਿ ਇਨ੍ਹਾਂ ਦੇ ਵਿਧਾਇਕ, ਪੀਏ ਵੱਡੇ ਵੱਡੇ ਘਪਲਿਆਂ ’ਚ ਫਸਦੇ ਨਜ਼ਰ ਆ ਰਹੇ ਹਨ ਜਦੋਂ ਕਿ ਸੂਬੇ ਦੇ ਵਿਕਾਸ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਬੇਦਾਗ ਰਹਿੰਦਿਆਂ ਅਹਿਮ ਭੂਮਿਕਾ ਨਿਭਾਈ ਹੈ। ਇਸ ਦੌਰਾਨ ਸਰਕਲ ਟੌਹੜਾ ਤੋਂ ਨਿਯੁਕਤ ਕੀਤੇ ਐਸ.ਸੀ.ਵਿੰਗ ਦੇ ਪ੍ਰਧਾਨ ਹਰਵਿੰਦਰ ਸਿੰਘ ਟੌਹੜਾ ਨੇ ਪਾਰਟੀ ਹਾਈ ਕਮਾਂਡ ਅਤੇ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਪਾਰਟੀ ਦੀ ਮਜਬੂਤੀ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ ਅਤੇ ਨਾਭਾ ਹਲਕੇ ਵਿਚ ਇਲਾਕੇ ਵਿਚ ਵੋਟਰਾਂ ਨਾਲ ਰਾਬਤਾ ਕਾਇਮ ਕਰਕੇ ਸ਼ਰੋਮਣੀ ਅਕਾਲੀ ਦਲ ਦੀਆ ਵਿਕਾਸ ਨੀਤੀਆ ਬਾਰੇ ਜਾਗਰੂਕ ਕਰਨਗੇ। ਇਸ ਮੌਕੇ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ‘ਚ ਹਰਵਿੰਦਰ ਸਿੰਘ ਟੌਹੜਾ ਦਾ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪਵਨ ਘਈ ਸਰਕਲ ਪ੍ਰਧਾਨ,ਹਰਵਿੰਦਰ ਸਿੰਘ ਭੋਲਾ ,ਕੁਲਵਿੰਦਰ ਸਿੰਘ,ਇਕਬਾਲ ਸਿੰਘ,ਹਰਵਿੰਦਰ ਸਿੰਘ ,ਚਮਕੌਰ ਸਿੰਘ,ਮਾਨ ਸਿੰਘ,ਗੁਰਪ੍ਰੀਤ ਸਿੰਘ,ਦਲਵੀਰ ਸਿੰਘ,ਕਰਮ ਸਿੰਘ ਮਾਂਗੇਵਾਲ,ਗੁਰਮਿੰਦਰ ਸਿੰਘ ਕਾਲਸਨਾ ਯੂਥ ਆਗੂ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।