
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤੀਆਂ ਦੇ ਮੇਲੇ ’ਚ ਘਨੌਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਕਰਨਗੇ ਸ਼ਿਰਕਤ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਤੀਆਂ ਦੇ ਮੇਲੇ ਨੂੰ ਲੈ ਕੇ ਘਨੌਰ ਵਿਚ ਸਿਆਸੀ ਤੇ ਸਮਾਜਿਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਪ੍ਰੈੱਸ ਨੂੰ ਦੱਸਿਆ ਕਿ ਤੀਆਂ ਦੇ ਮੇਲੇ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸਮਾਗਮ ਦੀ ਰੌਣਕ ਵਧਾਉਣਗੇ। ਵਿਕਾਸ ਸ਼ਰਮਾ ਨੇ ਕਿਹਾ ਕਿ ਤੀਆਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਇਸ ਤਿਉਹਾਰ ਨਾਲ ਪੰਜਾਬੀ ਸੱਭਿਆਚਾਰ, ਲੋਕ ਗੀਤਾਂ, ਗਿੱਧੇ ਤੇ ਪੰਜਾਬੀ ਪਹਿਰਾਵੇ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਇਸੇ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਮਕਸਦ ਨਾਲ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਵਿਸ਼ੇਸ਼ ਸ਼ਿਰਕਤ ਸਮਾਗਮ ਨੂੰ ਹੋਰ ਮਹੱਤਵਪੂਰਨ ਬਣਾਏਗੀ। ਵਿਕਾਸ ਸ਼ਰਮਾ ਨੇ ਦੱਸਿਆ ਕਿ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮ, ਗਿੱਧਾ, ਲੋਕ ਨਾਚ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹਿਣਗੀਆਂ। ਇਲਾਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਸੱਭਿਆਚਾਰਕ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ ਗਈ।