- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਪ੍ਰਧਾਨ ਬਣੇ ਹੌਲਦਾਰ ਮੇਜਰ ਸਿੰਘ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੀ ਘਨੌਰ ਇਕਾਈ ਦੀ ਮੀਟਿੰਗ ਸ਼ੰਭੂ ਵਿਖੇ ਹੌਲਦਾਰ ਮੇਜਰ ਸਿੰਘ ਦੇ ਦਫ਼ਤਰ ਵਿਚ ਹੋਈ। ਮੀਟਿੰਗ ਦੌਰਾਨ ਹੌਲਦਾਰ ਮੇਜਰ ਸਿੰਘ ਨੂੰ ਘਨੌਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਕੈਪਟਨ ਸੁਰਮੁਖ ਸਿੰਘ ਅਤੇ ਸੂਬਾ ਪ੍ਰਧਾਨ ਐੱਸ.ਪੀ. ਸਿੰਘ ਗੋਸਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਵਿਚ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਅਤੇ ਜੇਸੀਓਜ਼ ਤੇ ਜਵਾਨਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਐੱਸਪੀ ਸਿੰਘ ਗੋਸਲ ਨੇ ਦੱਸਿਆ ਕਿ 8ਵੇਂ ਤਨਖ਼ਾਹ ਕਮਿਸ਼ਨ ਅਤੇ ਹੋਰ ਮੰਗਾਂ ਸਬੰਧੀ ਅਗਲੇ ਸੰਘਰਸ਼ ਦੀ ਰਣਨੀਤੀ ਬਣਾਉਣ ਲਈ ਨਵੰਬਰ ਦੇ ਪਹਿਲੇ ਹਫ਼ਤੇ ਦਿੱਲੀ ਵਿਚ ਮੀਟਿੰਗ ਕੀਤੀ ਜਾਵੇਗੀ। ਇਸ ਵਿਚ ਵੱਖ-ਵੱਖ ਜੇਸੀਓਜ਼, ਜਵਾਨ ਯੂਨੀਅਨਾਂ ਤੇ ਸੈਂਟਰਲ ਸਰਵਿਸ ਮੁਲਾਜ਼ਮ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਮੌਕੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕੈਪਟਨ ਬਾਵਾ ਸਿੰਘ, ਹੌਲਦਾਰ ਨਿਰਮਲ ਸਿੰਘ ਤਰਨਤਾਰਨ, ਸੂਬੇਦਾਰ ਜਸਪਾਲ ਸਿੰਘ ਬਥਵਾਲਾ, ਕੈਪਟਨ ਬਲਵੰਤ ਸਿੰਘ, ਜ਼ੈਲਦਾਰ ਪ੍ਰੇਮ ਸਿੰਘ ਅਤੇ ਹੌਲਦਾਰ ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਹਾਜ਼ਰ ਸਨ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹੌਲਦਾਰ ਅਮਰੀਕ ਸਿੰਘ ਨੇ ਨਿਭਾਈ।