- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਅਧਿਆਪਿਕਾ ਬਣਨ ’ਤੇ ਯਾਦਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਸਕੂਲ ਆਫ਼ ਐਮੀਨੈਂਸ ਫੀਲਖ਼ਾਨਾ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਅਧਿਆਪਿਕਾ ਵਜੋਂ ਪਦਉੱਨਤ ਹੋਈ ਯਾਦਵਿੰਦਰ ਕੌਰ ਦਾ ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਨਵੇਂ ਅਹੁਦੇ ਲਈ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ। ਸਮਾਗਮ ਵਿਚ ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੇ ਪ੍ਰਧਾਨ ਡਾ. ਰਜਨੀਸ਼ ਗੁਪਤਾ, ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਤੇ ਵਿੱਤ ਸਕੱਤਰ ਬਲਕਾਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਡਾ. ਰਜਨੀਸ਼ ਗੁਪਤਾ ਨੇ ਕਿਹਾ ਕਿ ਯਾਦਵਿੰਦਰ ਕੌਰ ਮਿਹਨਤੀ ਅਤੇ ਸਮਰਪਿਤ ਅਧਿਆਪਕਾ ਹਨ। ਉਨ੍ਹਾਂ ਦੀ ਅਗਵਾਈ ਹੇਠ ਸਕੂਲ ਸਿੱਖਿਆ ਦੇ ਨਾਲ-ਨਾਲ ਸਹਿ-ਪਾਠਕ੍ਰਮ ਅਤੇ ਖੇਡ ਗਤੀਵਿਧੀਆਂ ਵਿੱਚ ਵੀ ਤਰੱਕੀ ਕਰੇਗਾ। ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਹੁੰਦੇ ਹਨ ਅਤੇ ਮਿਹਨਤੀ ਅਧਿਆਪਕਾਂ ਨੂੰ ਮਿਲਣ ਵਾਲੀ ਤਰੱਕੀ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਯਾਦਵਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਅਧਿਆਪਿਕਾ ਯਾਦਵਿੰਦਰ ਕੌਰ ਨੇ ਜ਼ੋਨਲ ਟੂਰਨਾਮੈਂਟ ਕਮੇਟੀ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਮਮਤਾ ਰਾਣੀ, ਕਿਰਨਜੀਤ ਕੌਰ, ਰੁਪਿੰਦਰ ਕੌਰ, ਵਿਜੈ ਕੁਮਾਰ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ ਅਤੇ ਪ੍ਰਵੀਨ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।