- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਦੇ ਮਿਆਰ ਉੱਚੇ ਚੁੱਕਣ ਲਈ ਪੰਜਾਬ ਪਬਲਿਕ ਸਕੂਲ ਨਾਭਾ ਦੇ ਹੈਡਮਾਸਟਰ ਸਨਮਾਨਿਤ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਪੰਜਾਬ ਪਬਲਿਕ ਸਕੂਲ, ਨਾਭਾ ਦੇ ਹੈੱਡ ਮਾਸਟਰ ਡਾ. ਡੀ.ਸੀ. ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ 6 ਸਤੰਬਰ ਨੂੰ ਨਵੀਂ ਦਿੱਲੀ ਵਿਖੇ ਕਰਵਾਏ ‘ਨੈਸ਼ਨਲ ਸਕੂਲ ਕਨਕਲੇਵ ਐਂਡ ਅਵਾਰਡ ਸਮਾਰੋਹ’ ਦੌਰਾਨ ਦਿੱਤਾ ਗਿਆ। ਸਮਾਰੋਹ ਦੌਰਾਨ ਡਾ. ਡੀ.ਸੀ. ਸ਼ਰਮਾ ਨੂੰ ‘ਸਿੱਖਿਆ ਦੇ ਮਿਆਰਾਂ ਨੂੰ ਉੱਚਾ ਚੁੱਕਣ ਵਿਚ ਸ਼ਾਨਦਾਰ ਯੋਗਦਾਨ–2026, ਰਾਜ ਪੰਜਾਬ’ ਦੇ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਇਹ ਸਨਮਾਨ ਪੰਜਾਬ ਪਬਲਿਕ ਸਕੂਲ, ਨਾਭਾ ਵੱਲੋਂ ਪ੍ਰਾਪਤ ਕੀਤਾ। ਸਨਮਾਨ ਮਿਲਣ ਉਪਰੰਤ ਗੱਲਬਾਤ ਕਰਦਿਆਂ ਡਾ. ਡੀ.ਸੀ. ਸ਼ਰਮਾ ਨੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ, ਬੋਰਡ ਮੈਂਬਰਾਂ, ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਲਗਾਤਾਰ ਹਾਸਲ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਸਮੂਹਿਕ ਯਤਨਾਂ ਅਤੇ ਸਾਰਿਆਂ ਦੇ ਅਟੁੱਟ ਸਹਿਯੋਗ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਕੂਲ ਵੱਲੋਂ ਸਿੱਖਿਆ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਉਤਸ਼ਾਹਿਤ ਕਰੇਗਾ। ਸਕੂਲ ਪ੍ਰਬੰਧਕਾਂ ਅਨੁਸਾਰ ਇਹ ਉਪਲੱਬਧੀ ਪੰਜਾਬ ਪਬਲਿਕ ਸਕੂਲ, ਨਾਭਾ ਦੇ ਸਮੂਹ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ।