ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਸਿਵਲ ਸਰਜਨ ਡਾ. ਪਿੰ੍ਸ ਸੋਢੀ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਮੈਗਾਡਰਾਈਵ ਤਹਿਤ ਜ਼ਿਲੇ੍ਹ ਦੇ ਵੱਖ-ਵੱਖ ਕਸਬਿਆਂ, ਵਾਰਡਾਂ, ਗੱਲੀ ਮੁਹੱਲਿਆਂ ਅਤੇ ਪਿੰਡਾਂ ਵਿਚ ਕੋਵਿਡ ਟੀਕਾਕਰਨ ਕੈਂਪ ਲਾਏ ਗਏ। ਉਨ੍ਹਾਂ 'ਚ 10 ਹਜ਼ਾਰ 157 ਵਿਅਕਤੀਆਂ ਵੱਲੋਂ ਕੋਵਿਡ ਟੀਕਾਕਰਨ ਕਰਵਾਇਆ ਗਿਆ, ਜਦਕਿ ਕੋਵਿਡ ਟੀਕਾਕਰਨ ਦਾ ਟੀਚਾ 9500 ਦਾ ਸੀ। ਇਸ ਨਾਲ ਜ਼ਿਲ੍ਹੇ ਵਿਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 5 ਲੱਖ 80 ਹਜ਼ਾਰ 351 ਹੋ ਗਈ ਹੈ।

ਐਤਵਾਰ ਨੂੰ ਜ਼ਿਲ੍ਹੇ 'ਚ ਚਲਾਈ ਇਸ ਮੈਗਾ ਡਰਾਈਵ ਮੁਹਿੰਮ ਦੌਰਾਨ ਸਿਵਲ ਸਰਜਨ ਡਾ. ਪਿੰ੍ਸ ਸੋਢੀ ਅਤੇ ਨੋਡਲ ਅਫਸਰ ਡਾ. ਪਰਨੀਤ ਕੌਰ ਵੱਲੋਂ ਆਰੀਆ ਹਾਈ ਸਕੂਲ ਗੁਰਬਖਸ਼ ਕਾਲੋਨੀ, ਸ਼੍ਰੀ ਸਾਈਂ ਬਾਬਾ ਮੰਦਰ ਪੁਰਾਨਾ ਬਿਸ਼ਨ ਨਗਰ ਅਤੇ ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੂਰੀ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ ਵਿਖੇ ਲੱਗੇ ਕੋਵਿਡ ਟੀਕਾਕਰਨ ਕੈਂਪਾਂ ਦਾ ਨਿਰੀਖਣ ਕੀਤਾ ਗਿਆ। ਸਿਵਲ ਸਰਜਨ ਡਾ. ਪਿੰ੍ਸ ਸੋਢੀ ਨੇ ਕਿਹਾ ਕਿ ਸੋਮਵਾਰ ਨੂੰ ਵੀ ਮੈਗਾ ਡਰਾਈਵ ਤਹਿਤ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਵੀਰ ਹਕੀਕਤ ਰਾਏ ਸਕੂਲ, ਰਾਧਾ ਸੁਆਮੀ ਸਤਿਸੰਗ ਘਰ, ਗੁਰਦੁਆਰਾ ਸਾਹਿਬ ਮੋਤੀ ਬਾਗ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨ, ਨਾਭਾ ਦੇ ਐੱਮਪੀਡਬਲਯੂ ਸੈਂਟਰ ਅਤੇ ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਦੇ ਅੱਗਰਵਾਲ ਧਰਮਸ਼ਾਲਾ, ਪਾਤੜਾਂ, ਕਾਨਗੜ੍ਹ, ਦੇਵੀਗੜ ਆਦਿ ਦੇ ਰਾਧਾਸੁਆਮੀ ਸਤਸੰਗ ਘਰ ਤੋਂ ਇਲਾਵਾ ਬਲਾਕ ਕਾਲੋਮਾਜਰਾ, ਕੌਲੀ ਅਤੇ ਹਰਪਾਲਪੁਰ ਦੇ 30 ਦੇ ਕਰੀਬ ਪਿੰਡਾਂ ਵਿਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵਿਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਾਈ ਜਾਵੇਗੀ।

ਸਿਵਲ ਸਰਜਨ ਡਾ. ਪਿੰ੍ਸ ਸੋਢੀ ਨੇ ਕਿਹਾ ਕਿ ਅੱਜ ਜ਼ਿਲੇ੍ਹ ਵਿਚ ਪ੍ਰਰਾਪਤ 1490 ਕੋਵਿਡ ਰਿਪੋਰਟਾਂ ਵਿਚੋਂ 06 ਕੋਵਿਡ ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪਾਜ਼ੇਟਿਵ ਕੇਸਾਂ ਦੀ ਗਿਣਤੀ 48686 ਹੋ ਗਈ ਹੈ।ਪਾਜ਼ੇਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪਿੰ੍ਸ ਸੋਢੀ ਨੇ ਦੱਸਿਆ ਕਿ ਇਨ੍ਹਾਂ 06 ਕੇਸਾਂ ਵਿਚੋਂ ਬਲਾਕ ਕਾਲੋਮਾਜਰਾ ਤੋਂ 02 ਅਤੇ ਬਲਾਕ ਕੌਲੀ ਤੋਂ 04 ਕੇਸ ਰਿਪੋਰਟ ਹੋਏ ਹਨ।