ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਸਿਵਲ ਸਰਜਨ ਡਾ. ਪਿੰ੍ਸ ਸੋਢੀ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹੇ 'ਚ 184 ਵਿਅਕਤੀਆਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਸ ਨਾਲ ਕੋਵਿਡ ਟੀਕਾਕਰਨ ਦੀ ਗਿਣਤੀ 5 ਲੱਖ 69 ਹਜ਼ਾਰ 792 ਹੋ ਗਈ ਹੈ। ਸਿਵਲ ਸਰਜਨ ਡਾ. ਪਿੰ੍ਸ ਸੋਢੀ ਨੇ ਕਿਹਾ ਕਿ ਵੈਕਸੀਨ ਦੀ ਸਪਲਾਈ ਦੇਰ ਰਾਤ ਆਉਣ ਦੀ ਸੰਭਾਵਨਾ ਹੈ। ਜੇਕਰ ਵੈਕਸੀਨ ਪ੍ਰਰਾਪਤ ਹੋ ਜਾਂਦੀ ਹੈ ਤਾਂ 24 ਜੁਲਾਈ ਦੇ ਕੈਂਪਾਂ ਦੀ ਸੂਚਨਾ ਸੋਸ਼ਲ ਮੀਡੀਆ/ਫੇਸਬੁੱਕ ਪੇਜ਼ 'ਤੇ ਪਾ ਦਿੱਤੀ ਜਾਵੇਗੀ।

ਸਿਵਲ ਸਰਜਨ ਡਾ. ਪਿੰ੍ਸ ਸੋਢੀ ਨੇ ਕਿਹਾ ਕਿ ਅੱਜ ਜ਼ਿਲ੍ਹੇ ਵਿਚ ਪ੍ਰਰਾਪਤ 2401 ਕੋਵਿਡ ਰਿਪੋਰਟਾਂ ਵਿਚੋਂ 3 ਕੋਵਿਡ ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ਵਿਚੋਂ 2 ਕੇਸ ਬਲਾਕ ਭਾਦਸੋਂ ਅਤੇ ਇਕ ਰਾਜਪੁਰਾ ਨਾਲ ਸਬੰਧਤ ਹੈ। ਇਸ ਨਾਲ ਪਾਜ਼ੇਟਿਵ ਕੇਸਾਂ ਦੀ ਗਿਣਤੀ 48671 ਹੋ ਗਈ ਹੈ, ਅੱਜ ਜ਼ਿਲੇ੍ਹ ਵਿਚ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਨਹੀ ਹੋਈ।