
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਹਤ ਵਿਭਾਗ ਨੇ ਡੇਂਗੂ ਦੇ ਬਚਾਅ ਸਬੰਧੀ ਚੈਕਿੰਗ ਕੀਤੀ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾ. ਨੰਦਨੀ ਸ਼ਰਮਾ ਤੇ ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਦੀ ਅਗਵਾਈ ਹੇਠ ਟੀਮਾਂ ਬਣਾਈਆਂ ਗਈਆਂ। ਜਿਸ ਤਹਿਤ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ ਢਾਬੇ, ਰੈਸਟੋਰੈਂਟ, ਮਠਿਆਈ ਦੀਆਂ ਦੁਕਾਨਾਂ ਅਤੇ ਰੋਜ਼ਾਨਾ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਡੇਂਗੂ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਨਿਯਮਾਂ ਦੀ ਪਾਲਣਾ ਕੀਤੀ ਜਾਣ ਦੀ ਅਪੀਲ ਕੀਤੀ ਗਈ। ਡੇਂਗੂ ਦਾ ਮੱਛਰ 7 ਤੋਂ 10 ਦਿਨ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਆਦਿ ਦੀਆਂ ਟ੍ਰੇਆਂ ਨੂੰ ਸਾਫ਼ ਕਰਨ ਤੇ ਸੁਕਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਦਾ ਮੱਛਰ ਪੈਦਾ ਨਾ ਹੋ ਸਕੇ। ਜਿੱਥੇ ਕਿਤੇ ਵੀ ਡੇਂਗੂ ਮੱਛਰ ਦਾ ਲਾਰਵਾ ਪਾਇਆ ਗਿਆ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ ਅਤੇ ਮੌਕੇ ਉੱਤੇ ਚਲਾਨ ਵੀ ਕੱਟੇ ਗਏ। ਇਸ ਮੌਕੇ ਹੈਲਥ ਵਰਕਰ ਹਰਵਿੰਦਰ ਸਿੰਘ ,ਐਸ.ਆਈ ਰਾਮ ਸਿੰਘ, ਸੋਨੂੰ ਕਲਿਆਣ ਨਗਰ ਕੌਂਸਲ ਸਮਾਣਾ ਅਤੇ ਬਰੀਡਿੰਗ ਚੈਕਰ ਨਰਿੰਦਰ ਸਿੰਘ, ਜਤਿੰਦਰ ਸਿੰਘ, ਪਵਨਦੀਪ ਸਿੰਘ,ਅਵਤਾਰ ਸਿੰਘ ਵੀ ਹਾਜ਼ਰ ਰਹੇ।