ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 6162 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 12,07,887 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜ਼ਨ ਡਾ. ਪਿੰ੍ਸ ਸੋਢੀ ਨੇ ਕਿਹਾ ਕਿ ਅੱਜ ਮੰਗਲਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੈਕਸੀਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤਿ੍ਪੜੀ, ਅਰਬਨ ਪ੍ਰਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਰਾਧਾ ਸੁਆਮੀ ਸਤਸੰਗ ਘਰ ,ਨਾਭਾ ਦੇ ਐਮ.ਪੀ.ਡਬਲਿਉੂ ਟੇ੍ਨਿੰਗ ਸੈਂਟਰ ਸਿਵਲ ਹਸਪਤਾਲ ਅਤੇ ਮੋਬਾਈਲ ਟੀਮ, ਸਮਾਣਾ ਦੇ ਅਗਰਵਾਲ ਧਰਮਸ਼ਾਲਾ , ਪਾਤੜਾਂ ਦੇ ਦੁਰਗਾ ਦਲ ਹਸਪਤਾਲ, ਰਾਜਪੁਰਾ ਦੇ ਨਾਮਦੇਵ ਭਵਨ ਅਤੇ ਰਾਧਾ ਸੁਆਮੀ ਸਤਸੰਗ ਘਰ, ਸਨੋਰ, ਦੇਵੀਗੜ੍ਹ, ਫਤਿਹਪੁਰ,ਪਾਤੜਾਂ,ਨਾਭਾ ਆਦਿ ਦੇ ਰਾਧਾ ਸੁਆਮੀ ਸਤਿਸੰਗ ਘਰ, ਬਲਾਕ ਕੌਲੀ, ਭਾਦਸੋਂ, ਦੁਧਨਸਾਧਾ, ਕਾਲੋਮਾਜਰਾ, ਹਰਪਾਲਪੁਰ ਦੇ 50 ਦੇ ਕਰੀਬ ਪਿੰਡਾਂ ਵਿੱਚ ਕੋਵਿਡ ਟੀਕਾਕਰਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਵੀ ਕੋਵਿਡ ਟੀਕਾਕਰਨ ਹੋਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ । ਜਿਲੇ ਵਿੱਚ ਪ੍ਰਰਾਪਤ 1050 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਜਿਨ੍ਹਾ ਵਿਚੋ ਇੱਕ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਹਰਪਾਲਪੁਰ ਨਾਲ ਸਬੰਧਤ ਹੈ।