ਕੇਵਲ ਸਿੰਘ, ਅਮਲੋਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਆਧਾਰਿਤ 'ਜੋ ਬ੍ਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਪ੍ਰਬੰਧਕ ਤੇ ਯੂਨੀਵਰਸਿਟੀ ਦੇ ਪ੍ਰਰੋ. ਵਾਇਸ ਚਾਂਸਲਰ ਡਾ. ਵਿਮਲ ਸਿਕਰੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਭੀਮਇੰਦਰ ਸਿੰਘ, ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਦੇ ਪ੍ਰਰੋਫੈਸਰ ਡਾ. ਸ਼ਿਆਮ ਸੁੰਦਰ ਦੀਪਤੀ ਦਾ ਸੁਵਾਗਤ ਕੀਤਾ ਗਿਆ। ਡਾ. ਜ਼ੋਰਾ ਸਿੰਘ ਵਲੋਂ ਡਾ. ਸ਼ਿਆਮ ਸੁੰਦਰ ਦੀਪਤੀ ਦੀ ਕਿਤਾਬ 'ਬਾਬਾ ਨਾਨਕ ਦੇ ਮੁੱਖ ਸਰੋਕਾਰ : ਕਿਰਤ, ਕੁਦਰਤ ਤੇ ਗਿਆਨ' ਲੋਕ ਅਰਪਣ ਕੀਤੀ ਗਈ। ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਉਪਦੇਸ਼ ਤੋਂ ਸਿੱਖਿਆ ਲੈਂਦੇ ਹੋਏ ਇਨਸਾਨੀਅਤ ਨੂੰ ਪ੍ਰਬਲ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਨੂੰ ਰਾਹ ਦਸੇਰਾ ਮੰਨਦੇ ਹੋਏ ਸਾਨੂੰ ਕੁਦਰਤ ਦੇ ਛੋਟੇ ਤੋਂ ਛੋਟੇ ਪਹਿਲੂਆਂ ਦੀ ਸੰਭਾਲ ਕਰਨੀ ਚਾਹੀਦੀ ਹੈ। ਡਾ. ਭੀਮਇੰਦਰ ਸਿੰਘ ਕਿਹਾ ਕਿ ਅੱਜ ਸਾਨੂੰ ਸਿੱਖਿਅਕ ਹੋਣ ਦੇ ਨਾਲ-ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਨੂੰ ਵੀ ਗ੍ਹਿਣ ਕਰਨਾ ਚਾਹੀਦਾ ਹੈ ਤਾਂ ਜੋ ਨਿੱਜਤਾ ਨੂੰ ਛੱਡਦੇ ਹੋਏ ਅਸੀਂ ਸਮਾਜ ਸੁਧਾਰ ਵਿਚ ਵੱਧ ਤੋਂ ਵੱਧ ਯੋਗਦਾਨ ਪਾ ਸਕੀਏ। ਡਾ. ਸ਼ਿਆਮ ਸੁੰਦਰ ਦੀਪਤੀ ਨੇ ਕਿਹਾ ਕਿ ਵੱਖ-ਵੱਖ ਉਦਾਸੀਆਂ ਦੌਰਾਨ ਬਾਬਾ ਨਾਨਕ ਨੇ ਸੰਵਾਦ ਰਚਾਇਆ ਤੇ ਫਿਰ ਆਪਣੇ ਵਿਵੇਕ ਨਾਲ ਮਾਨਵਤਾਵਾਦੀ ਜੀਵਨ-ਸ਼ੈਲੀ ਨੂੰ ਲੋਕਾਂ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਇਸ ਕਿਤਾਬ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮੌਕੇ ਪੋ੍.ਚਾਂਸਲਰ ਡਾ. ਤਜਿੰਦਰ ਕੌਰ, ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਮੌਜੂਦ ਸਨ।