- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਤੜਾਂ ਪਟਿਆਲਾ ਮੁੱਖ ਮਾਰਗ 'ਤੇ ਪਿੰਡ ਕਕਰਾਲਾ ਭਾਈਕਾ ਨੇੜੇ ਇੱਕ ਭਿਆਨਕ ਕਾਰ ਤੇ ਪਿੱਕਅੱਪ ਜੀਪ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ 3 ਨੌਜਵਾਨ ਤੇ ਜੀਪ ਦਾ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸਮਾਣਾ ਵਿਖੇ ਭਰਤੀ ਕਰਵਾਇਆ।

ਭੁਪਿੰਦਰਜੀਤ ਮੌਲਵੀਵਾਲਾ ਪੰਜਾਬੀ ਜਾਗਰਣ, ਪਾਤੜਾਂ : ਪਾਤੜਾਂ ਪਟਿਆਲਾ ਮੁੱਖ ਮਾਰਗ 'ਤੇ ਪਿੰਡ ਕਕਰਾਲਾ ਭਾਈਕਾ ਨੇੜੇ ਇੱਕ ਭਿਆਨਕ ਕਾਰ ਤੇ ਪਿੱਕਅੱਪ ਜੀਪ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ 3 ਨੌਜਵਾਨ ਤੇ ਜੀਪ ਦਾ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸਮਾਣਾ ਵਿਖੇ ਭਰਤੀ ਕਰਵਾਇਆ।
ਜਿਥੋਂ ਡਾਕਟਰਾਂ ਵੱਲੋਂ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਹੋਏ ਕਾਰ ਸਵਾਰ ਨੌਜਵਾਨਾਂ ਦੀ ਪਛਾਣ ਅਰੁਣ ਕੁਮਾਰ, ਅਮਿਤ ਅਤੇ ਸੋਨੂ ਵਜੋਂ ਹੋਈ ਹੈ, ਜਦੋਂ ਕਿ ਜੀਪ ਡਰਾਈਵਰ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਦੁਤਾਲ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੀ ਥਾਣਾ ਮਵੀ ਕਲਾਂ ਦੀ ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।