ਹਰਜੀਤ ਸਿੰਘ ਨਿੱਝਰ, ਬਹਾਦਰਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਨੈਸ਼ਨਲ ਹਾਈਵੇ ਰਾਜਪੁਰਾ ਰੋਡ 'ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ ਵਿਖੇ ਆਪਣੀਆਂ ਮੰਗਾਂ ਦੇ ਹੱਕ 'ਚ 16 ਨਵੰਬਰ ਤੋਂ ਸ਼ੁਰੂ ਕੀਤਾ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ 11 ਵਜੇ ਤੋਂ 2 ਵਜੇ ਤਕ 3 ਘੰਟੇ ਹਾਈਵੇ 'ਤੇ ਆਵਾਜਾਈ ਵੀ ਬੰਦ ਕੀਤੀ ਗਈ। ਕਿਸਾਨ ਆਗੂ ਸਤਪਾਲ ਸਿੰਘ ਮਹਿਮਦਪੁਰ ਨੇ ਦੱਸਿਆ ਕਿ ਆਮ ਲੋਕਾਂ ਦੀ ਮੁਸ਼ਕਲ ਦੇ ਮੱਦੇਨਜ਼ਰ ਹਾਈਵੇਅ ਜਾਮ ਕਰਨ ਦਾ ਸਮਾਂ 3 ਘੰਟੇ ਰੱਖਿਆ ਹੈ। ਉਨਾਂ੍ਹ ਕਿਹਾ ਕਿ ਸਾਡੇ ਵਲੋਂ ਐਂਬੂਲੈਂਸਾਂ ਤੇ ਸਕੂਲ ਵਾਹਨਾਂ ਨੂੰ ਨਹੀਂ ਰੋਕਿਆ ਜਾਂਦਾ। ਸਰਕਾਰ ਸਾਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ ਕਿਉਕਿ ਸਰਕਾਰ ਕਈ ਮਹੀਨਿਆਂ ਬਾਅਦ ਵੀ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਰਹੀ ਹੈ। ਜਦੋਂ ਕਿ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀ ਤਰਾਂ ਲਾਗੂ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਜੋਰਾਵਰ ਸਿੰਘ ਬਲਬੇੜ੍ਹਾ ਜ਼ਿਲ੍ਹਾ ਪ੍ਰਧਾਨ, ਦਲਵੀਰ ਸਿੰਘ ਸਿੱਧੂਪੁਰ, ਜਸਵੀਰ ਸਿੰਘ ਸਿੱਧੂਪੁਰ, ਮਾਨ ਸਿੰਘ ਰਾਜਪੁਰਾ, ਸੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਗੁਰਮੀਤ ਸਿੰਘ ਰੁੜਕੀ ਜ਼ਲਿ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ, ਰਵਿੰਦਰ ਸਿੰਘ ਜਿਲਾ ਪ੍ਰਧਾਨ ਮੁਹਾਲੀ, ਸਤਪਾਲ ਸਿੰਘ ਮਹਿਮਦਪੁਰ, ਮੇਹਰ ਸਿੰਘ ਥੇਹੜੀ, ਸਰਬਜੀਤ ਸਿੰਘ ਕਾਮੀਕਲਾਂ, ਗੁਰਪ੍ਰਰੀਤ ਸਿੰਘ ਸੀਲ, ਧਰਮਿੰਦਰ ਸਿੰਘ ਧਰੇੜੀ, ਜਗਤਾਰ ਸਿੰਘ ਬੁੱਢਣਪੁਰ, ਮਹਿੰਦਰ ਸਿੰਘ ਨੂਰਖੇੜੀਆਂ ਅਤੇ ਹੋਰ ਕਿਸਾਨ ਮੌਜੂਦ ਸਨ।

ਜਦੋਂ ਵੀ ਹਾਈਵੇ ਜਾਮ ਕੀਤਾ ਜਾਂਦਾ ਹੈ ਤਾਂ ਰਾਹਗੀਰਾਂ ਨੂੰ ਭਾਰੀ ਪੇ੍ਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਰਸਤੇ 'ਚ ਫਸੇ ਰਾਹਗੀਰ ਸਰਕਾਰਾਂ ਅਤੇ ਧਰਨਾਕਾਰੀਆਂ ਨੂੰ ਕੋਸਦੇ ਨਜ਼ਰ ਆਉਦੇ ਹਨ ਪਰ ਉਨਾਂ੍ਹ ਦੀ ਪੇ੍ਸ਼ਾਨੀ ਨੂੰ ਕੋਈ ਵੀ ਸਮਝ ਨਹੀਂ ਰਿਹਾ ਹੈ। ਰਾਹਗੀਰਾਂ ਨੂੰ ਪਿੰਡਾਂ 'ਚੋਂ ਬਦਲਵੇਂ ਰਸਤਿਆਂ ਰਾਹੀਂ ਖੱਜਲ ਖੁਆਰ ਹੋਣਾ ਪੈ ਰਿਹਾ ਹੈ।