- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਕੀ ਖਿਡਾਰੀ ਗੁਰਵੀਰ ਸਿੰਘ ਦੀ ਸਟੇਟ ਪੱਧਰੀ ਚੈਂਪੀਅਨਸ਼ਿਪ ਲਈ ਚੋਣ

ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਹੋਣਹਾਰ ਹਾਕੀ ਖਿਡਾਰੀ ਗੁਰਵੀਰ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਸਟੇਟ ਪੱਧਰੀ ਹਾਕੀ ਚੈਂਪੀਅਨਸ਼ਿਪ ਲਈ ਚੁਣੇ ਜਾਣ ਦਾ ਮਾਣ ਹਾਸਲ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਬੰਧਕਾਂ ਨੇ ਇਸ ਸਫ਼ਲਤਾ ਲਈ ਖਿਡਾਰੀ, ਉਸ ਦੇ ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।ਹਾਕੀ ਦੇ ਮੈਦਾਨ ਵਿੱਚ ਆਪਣੀ ਪ੍ਰਤਿਭਾ, ਅਨੁਸ਼ਾਸਨ, ਟੀਮ ਭਾਵਨਾ ਅਤੇ ਲਗਾਤਾਰ ਅਭਿਆਸ ਦਾ ਪ੍ਰਦਰਸ਼ਨ ਕਰਦਿਆਂ ਗੁਰਵੀਰ ਸਿੰਘ ਨੇ ਇਹ ਸਾਬਤ ਕੀਤਾ ਹੈ ਕਿ ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ ਵੱਡੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਸਟੇਟ ਪੱਧਰੀ ਚੈਂਪੀਅਨਸ਼ਿਪ ਲਈ ਉਸ ਦੀ ਚੋਣ ਉਸ ਦੀ ਖੇਡ ਯਾਤਰਾ ਦਾ ਅਹਿਮ ਪੜਾਅ ਹੈ ਅਤੇ ਭਵਿੱਖ ਵਿੱਚ ਹੋਰ ਪ੍ਰਾਪਤੀਆਂ ਲਈ ਪ੍ਰੇਰਨਾ ਵੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰੋ. (ਡਾ.) ਐੱਸਪੀ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਅਤੇ ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਨੇ ਖਿਡਾਰੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੀਆਂ ਹਨ।