ਗੁਰੂ ਗੋਬਿੰਦ ਸਿੰਘ ਸਕੂਲ ’ਚ ਮਨਾਇਆ ਹੋਲਾ ਮਹੱਲਾ
ਗੁਰੂ ਗੋਬਿੰਦ ਸਿੰਘ ਸਕੂਲ ਦੱੁਧਨਸਾਧਾਂ ਵਿਖੇ ਮਨਾਇਆ ਗਿਆ ਹੋਲਾ ਮਹੱਲਾ
Publish Date: Sat, 07 Mar 2026 04:33 PM (IST)
Updated Date: Sat, 07 Mar 2026 04:36 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵੱਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੁੱਧਨਸਾਧਾਂ ਵਿਖੇ ਹੋਲਾ ਮਹੱਲਾ ਰਵਾਇਤੀ ਢੰਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਕਵਿਤਾਵਾਂ ਤੇ ਕਵੀਸ਼ਰੀ ਪੇਸ਼ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਜਾਹੋ ਜਲਾਲ ਨਾਲ ਗੱਤਕੇ ਦੇ ਜੌਹਰ ਵੀ ਦਿਖਾਏ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਹੋਲਾ ਮਹੱਲਾ ਖ਼ਾਲਸਾਈ ਸ਼ਾਨੋ-ਸ਼ੌਕਤ ਤੇ ਨਿਆਰੇ ਪਣ ਦਾ ਪ੍ਰਤੀਕ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਰਵਾਇਤੀ ਤਿਉਹਾਰ ਦੇ ਬਦਲਦੇ ਰੂਪ ਵਿੱਚ ਹੋਲਾ ਮਹੱਲਾ ਖਾਲਸੇ ਨੂੰ ਬਖਸ਼ਿਆ ਹੈ। ਇਸ ਮੌਕੇ ਬਾਬਾ ਸੁਖਦੇਵ ਸਿੰਘ ਇੰਚਾਰਜ ਗੁਰਦੁਆਰਾ ਬਾਉਲੀ ਸਾਹਿਬ ਘਡ਼ਾਮ, ਬਾਬਾ ਰਤਨ ਸਿੰਘ ਭੂਰੀ ਵਾਲੇ, ਨਵਤੇਜ ਸਿੰਘ ਵੇਰਕਾ, ਪ੍ਰੋਫੈਸਰ ਸਰਦਾਰਾ ਸਿੰਘ, ਸਕੂਲ ਮੈਨੇਜਰ ਗੁਰਪ੍ਰੀਤ ਸਿੰਘ ਅੰਟਾਲ ਤੇ ਸਮੂਹ ਸਟਾਫ ਮੈਂਬਰ ਆਦਿ ਹਾਜ਼ਰ ਸਨ।