ਪੱਤਰ ਪੇ੍ਰਰਕ, ਪਟਿਆਲਾ : ਸ਼ੋ੍ਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਐੱਸਓਆਈ ਦੇ ਨਵ-ਨਿਯੁਕਤ ਕੋਆਰਡੀਨੇਟਰ ਗੁਰਪ੍ਰਰੀਤ ਸਿੰਘ ਰਾਜੂ ਖੰਨਾ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਐੱਸਓਆਈ ਦੇ ਜ਼ੋਨਲ ਪ੍ਰਧਾਨ ਕਰਨਬੀਰ ਸਿੰਘ ਕਰਾਂਤੀ ਦੀ ਅਗਵਾਈ ਵਿਚ ਸਨਮਾਨ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਐੱਸਓਆਈ ਦੇ ਸੰਸਥਾਪਕ ਮੈਂਬਰ ਅਮਿਤ ਸਿੰਘ ਰਾਠੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰਰੀਤ ਸਿੰਘ ਰਾਜੂ ਖੰਨਾ ਨੇ ਐਸਓਆਈ ਦਾ ਕੁਆਰਡੀਨੇਟਰ ਨਿਯੁਕਤ ਕਰਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਵੇਂ 2007 ਵਿਚ ਉਹਨਾਂ ਨੇ ਐਸ ਓ ਆਈ ਦੀ ਸ਼ੁਰੂਆਤ ਕਰਕੇ ਪੰਜਾਬ ਵਿੱਚ ਨੌਜਵਾਨਾਂ ਨੂੰ ਸ਼ੋ੍ਮਣੀ ਅਕਾਲੀ ਦਲ ਪ੍ਰਤੀ ਲਾਮਬੰਦ ਕੀਤਾ ਸੀ, ਉਸੇ ਤਰ੍ਹਾਂ ਇਕ ਵਾਰ ਫਿਰ ਤੋਂ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਿਆ ਜਾਵੇਗਾ ਤੇ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਦੇ ਵੱਡੇ ਸਹਿਯੋਗ ਨਾਲ ਪੰਜਾਬ ਅੰਦਰ ਮੁੜ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ। ਉਨਾਂ੍ਹ ਕਿਹਾ ਕਿ ਪੰਜਾਬ ਵਿੱਚ ਜੇਕਰ ਨੌਜਵਾਨਾਂ ਦੀ ਕਿਸੇ ਪਾਰਟੀ ਨੇ ਬਾਂਹ ਫੜੀ ਸੀ ਤਾਂ ਉਹ ਕੇਵਲ ਸ਼ੋ੍ਮਣੀ ਅਕਾਲੀ ਦਲ ਹੀ ਹੈ। ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀਆਂ ਵੱਲੋਂ ਗੁਰਪ੍ਰਰੀਤ ਸਿੰਘ ਰਾਜੂ ਖੰਨਾ ਦੇ ਕੀਤੇ ਗਏ ਸਨਮਾਨ ਸਮੇ ਨੌਜਵਾਨਾਂ ਦੇ ਵੱਡੇ ਇਕੱਠ ਨੂੰ ਲੈਕੇ ਕਿ ਉਤਸ਼ਾਹ ਦੇਖਦੇ ਹੀ ਬਣਦਾ ਸੀ। ਇਸ ਮੌਕੇ ਤੇ ਜੋਨਲ ਪ੍ਰਧਾਨ ਕਰਨਵੀਰ ਕ੍ਰਾਤੀ, ਫਾਉਂਡਰ ਮੈਂਬਰ ਮਨਪ੍ਰਰੀਤ ਸਿੰਘ ਮਾਜਰੀ,ਮਿਹਰਦੀਪ ਕੌਰ,ਕਰਨ ਪਟਿਆਲਾ, ਮਨਿੰਦਰ ਸਿੰਘ ਸਵੈਣੀ,ਇਸਟਪਾਲ ਸਿੰਘ,ਮੇਜਰਪ੍ਰਤਾਪ ਸੰਧੂ, ਸਿਮਰਨਪ੍ਰਰੀਤ ਕੌਰ, ਗੁਰਪ੍ਰਰੀਤ ਸਿੰਘ ਬਾਰਨ,ਗੁਰਦੀਪ ਸਿੰਘ, ਮਨਵਿੰਦਰ ਵੜੈਚ,ਮੁਹੰਮਦ ਅਜਮਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ ਹਾਜ਼ਰ ਸਨ।