- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੇਖ ਅਤੇ ਕੁਇਜ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ। ਇਸ ਮੌਕੇ ਡਾ ਜਸਵਿੰਦਰ ਸ਼ਰਮਾ ਨੇ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਉਤਸ਼ਾਹ ਪੈਦਾ ਕਰਨਗੇ। ਪ੍ਰਿੰਸੀਪਲ ਡਾ ਗਗਨਦੀਪ ਚੀਮਾ ਵੱਲੋਂ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਹਰ ਨਾਗਰਿਕ ਦੀ ਵੋਟ ਦੀ ਮਹੱਤਤਾ, ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਈਐੱਲਸੀ ਦੇ ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਕਰਮਜੀਤ ਕੌਰ ਨੇ ਕੁਇਜ ਮੁਕਾਬਲੇ ਕਰਵਾਏ ਗਏ। ਲੇਖ ਲਿਖਣ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ 25 ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚੋਂ 10 ਵਿਦਿਆਰਥੀ ਜਿ਼ਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ ਗਏ। ਮੁੱਖ ਮਹਿਮਾਨ ਵਜੋਂ ਖੁਸ਼ਪ੍ਰੀਤ ਸਿੰਘ ਪੀਸੀਐਸ ਨੇ ਸ਼ਿਰਕਤ ਕੀਤੀ ਤੇ ਉਨ੍ਹਾਂ ਦੇ ਨਾਲ ਸਵੀਪ ਨੋਡਲ ਅਫ਼ਸਰ ਹਲਕਾ ਸ਼ੁਤਰਾਣਾ ਪ੍ਰੇਮ ਕੁਮਾਰ ਅਜੇ ਜਗਤਾਰ ਸਿੰਘ ਵੀ ਮੌਜੂਦ ਸਨ। ਕਮੇਟੀ ਮੈਂਬਰ ਸਹਾਇਕ ਪ੍ਰੋਫੈਸਰ ਸੰਦੀਪ ਰਾਣੀ, ਪ੍ਰੋ ਸੰਦੀਪ ਕੌਰ, ਪ੍ਰੋ ਜਗਦੀਸ਼ ਸਿੰਘ, ਪ੍ਰੋ ਬਲਕਾਰ ਸਿੰਘ, ਪ੍ਰੋ ਭੁਪਿੰਦਰ ਕੌਰ ਅਤੇ ਪ੍ਰੋ ਰਮਨਦੀਪ ਕੌਰ ਆਦਿ ਹਾਜ਼ਰ ਸਨ।