ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਕਮੇਟੀ ਦਾ ਤੀਜੀ ਵਾਰ ਪ੍ਰਧਾਨ ਬਣਨ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸੁਰਜੀਤ ਸਿੰਘ ਗੜ੍ਹੀ ਅਤੇ ਹਰਪ੍ਰਰੀਤ ਸਿੰਘ ਵੱਲੋਂ ਫੁੱਲਾਂ ਦਾ ਬੁੱਕਾ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਰਿਆ ਨੇ ਕਿਹਾ ਕਿ ਪ੍ਰਧਾਨ ਲੌਂਗੋਵਾਲ ਨੂੰ ਪਿਛਲੇ 2 ਸਾਲਾਂ ਤੋਂ ਸ਼੍ਰੋਮਣੀ ਕਮੇਟੀ 'ਚ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਤੀਜੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਲੌਂਗੋਵਾਲ ਨੇ ਜਿੱਥੇ ਸਿੱਖੀ ਨੂੰ ਵਧੇਰੇ ਪ੍ਰਫੁਲਿੱਤ ਕਰਨ ਲਈ ਉਪਰਾਲੇ ਕੀਤੇ ਹਨ ਉਥੇ ਹੀ ਨੌਜਵਾਨਾਂ ਨੂੰ ਗੁਰੂ ਇਤਿਹਾਸ ਤੇ ਸਿੱਖੀ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ ਸਮੇਂ 'ਤੇ ਜਿੱਥੇ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਅਤੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ ਉੱਥੇ ਹੀ ਲੋੜਵੰਦ ਕੈਂਸਰ ਪੀੜਤਾਂ ਨੂੰ ਵੀ ਮਾਲੀ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਵਿਚਾਰਾਂ ਵੀ ਕੀਤੀਆਂ।